13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੇਵਾ ਮੁਕਤ ਪੁਲਿਸ ਅਧਿਕਾਰੀ ਦੀ ਕਾਰ ਨੰਬਰ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿਚ ਕੇਸ ਦਰਜ

ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੇਵਾ ਮੁਕਤ ਪੁਲਿਸ ਅਧਿਕਾਰੀ ਦੀ ਕਾਰ ਦੇ ਨੰਬਰ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੇਵਾ ਮੁਕਤ ਪੁਲਿਸ ਅਧਿਕਾਰੀ ਰਤਨ ਸਿੰਘ ਬਰਾੜ ਵਾਸੀ ਠਾਕੁਰ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਤਿੰਨ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਪਾਸ ਇਕ ਕਰੇਟਾ ਕਾਰ ਹੈ ਅਤੇ ਬੀਤੇ ਦਿਨ ਇਸ ਕਾਰ ਦੇ ਚਲਾਨ ਹੋਣ ਬਾਰੇ ਉਨ੍ਹਾਂ ਨੂੰ ਪਤਾ ਲੱਗਿਆ, ਜਦੋਂ ਉਨ੍ਹਾਂ ਨੇ ਟਰੈਫ਼ਿਕ ਪੁਲਿਸ ਤੋਂ ਇਸ ਬਾਰੇ ਪਤਾ ਲੱਗਿਆ ਤਾਂ ਟਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਸਹਾਇਕ ਥਾਣੇਦਾਰ ਤਲਵਿੰਦਰ ਸਿੰਘ ਨੇ ਬੀਤੇ ਦਿਨ ਇਸ ਨੰਬਰ ਚਲਾਨ ਤਿੰਨ ਨੌਜਵਾਨਾਂ ਦਾ ਕੀਤਾ ਸੀ, ਜੋ ਕਿ ਮੋਟਰਸਾਈਕਲ ’ਤੇ ਜਾ ਰਹੇ ਸਨ। ਪੁਲਿਸ ਅਧਿਕਾਰੀ ਨੇ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਕਿ ਉਸ ਦੀ ਕਾਰ ਦੇ ਨੰਬਰ ਨੂੰ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਮੋਟਰਸਾਈਕਲ ’ਤੇ ਲਗਾ ਕੇ ਚਲਾਇਆ ਜਾ ਰਿਹਾ ਹੈ, ਜਿਸ ’ਤੇ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੂੰ ਜਨ ਸਿਹਤ ਖੇਤਰ ’ਚ ਸ਼ਾਨਦਾਰ ਅਗਵਾਈ ਲਈ ਮਿਲਿਆ ਰਾਜ ਪ... ਅਗਲੀ ਖ਼ਬਰ ਖੋਹ ਕਰਕੇ ਭੱਜ ਰਹੇ ਲੁਟੇਰੇ ਦਾ ਲੋਕਾਂ ਨੇ ਚਾੜਿਆ ਕੁਟਾਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।