14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 06-07-2026
ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਪਤੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸੰਤ ਰਾਮ ਦੀ ਸ਼ਿਕਾਇਤ ‘ਤੇ ਮ੍ਰਿਤਕ ਲੜਕੀ ਅਰਚਨਾ ਦੇ ਪਤੀ ਦੀਪਚੰਦ ਪ੍ਰਜਾਪਤੀ ਅਤੇ ਉਸਦੀ ਮਾਂ ਇੰਦਰਾਵਤੀ ਦੇਵੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਅਰਜਨਾ ਦੀ ਸ਼ਾਦੀ ਪਿਛਲੇ ਸਾਲ ਮਾਰਚ ਮਹੀਨੇ ਵਿਚ ਦੀਪ ਚੰਦ ਪ੍ਰਜਾਪਤੀ ਨਾਲ ਹੋਈ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਨੇ ਉਸਦੀ ਲੜਕੀ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਅਰਚਨਾ ਨੇ ਆਪਣੇ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਵਿਚ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਨੇ ਅਰਚਨਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪਿਛਲੀ ਖ਼ਬਰ ਸ਼ੱਕੀ ਹਾਲਾਤਾਂ ’ਚ ਔਰਤ ਦੀ ਮੌਤ ਅਗਲੀ ਖ਼ਬਰ ਜਿੰਮ ਪ੍ਰਬੰਧਕਾਂ ’ਤੇ ਲਾਪਰਵਾਹੀ ਦੇ ਦੋਸ਼ ਲਗਾ ਕੇ ਲੋਕਾਂ ਨੇ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।