15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਧਾਰਮਿਕ ਕਿਤਾਬਾਂ ਵੇਚਣ ਵਾਲੀ ਦੁਕਾਨ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 3 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਪੁਰੀ ਵਿਚ ਧਾਰਮਿਕ ਕਿਤਾਬਾਂ ਵੇਚਣ ਵਾਲੀ ਇਕ ਦੁਕਾਨ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁਕਾਨ ਦੇ ਮਾਲਕ ਅਬਦੁਲ ਰਜਾਕ ਵਾਸੀ ਨਿਊ ਸ਼ਿਵਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸ਼ਿਵਪੁਰੀ ਸਥਿਤ ਮਸਜਿਦ ਵਿਚ ਬਤੌਰ ਸੇਵਾਦਾਰ ਕੰਮ ਕਰਦਾ ਹੈ ਅਤੇ ਨਾਲ ਹੀ ਇਕ ਦੁਕਾਨ ਵਿਚ ਧਾਰਮਿਕ ਕਿਤਾਬਾਂ ਵੇਚਦਾ ਹੈ। ਉਸ ਦੱਸਿਆ ਕਿ ਬੀਤੇ ਦਿਨ ਉਹ ਦੇਰ ਰਾਤ ਨੂੰ ਜਦੋਂ ਰੋਲਾ ਸੁਣ ਕੇ ਬਾਹਰ ਆਇਆ ਤਾਂ ਦੇਖਿਆ ਕਿ ਉਸਦੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ ਅਤੇ ਗੁਆਂਢੀ ਅੱਗ ਬੁਝਾ ਰਹੇ ਹਨ। ਉਸ ਦੱਸਿਆ ਕਿ ਅੱਗ ਲੱਗਣ ਕਾਰਨ ਦੁਕਾਨ ਵਿਚ ਪਈਆਂ ਧਾਰਮਿਕ ਕਿਤਾਬਾਂ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਜਦੋਂ ਉਸਨੇ ਸੀ.ਸੀ. ਟੀਵੀ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ ਇਕ ਮੋਟਰਸਾਈਕਲ ‘ਤੇ ਤਿੰਨ ਨੌਜਵਾਨ ਉਥੇ ਆਏ ਅਤੇ ਉਸਦੀ ਦੁਕਾਨ ਨੂੰ ਅੱਗ ਲਗਾ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਲੁੱਟਿਆ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।