15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

4 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ, ਮਾਮਲਾ ਦਰਜ

ਅਜੀਤ ਡੈਸਕ 07-07-2026
ਲਾਡੋਵਾਲ, 6 ਜੁਲਾਈ (ਬਲਬੀਰ ਸਿੰਘ ਰਾਣਾ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਲਾਡੋਵਾਲ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਲਾਡੋਵਾਲ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਥਾਣੇਦਾਰ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਜੋ ਕਿ ਦੌਰਾਨੇ ਗਸ਼ਤ ਲਾਡੋਵਾਲ ਟੋਲ ਪਲਾਜ਼ਾ ਤੋਂ ਰੇਲਵੇ ਪੁਲ ਵੱਲ ਜਾ ਰਹੇ ਸੀ ਤਾਂ ਸ਼ੈੱਡ ਥੱਲੇ ਖੜੀ ਇਕ ਔਰਤ ਜੋ ਚਿੱਟਾ ਵੇਚਣ ਲਈ ਖੜੀ ਸੀ, ਦਿਖਾਈ ਦਿੱਤੀ, ਔਰਤ ਨੇ ਪੁਲਿਸ ਟੀਮ ਨੂੰ ਦੇਖ ਕੇ ਪਿੱਛੇ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਮੁਸਤੈਦੀ ਨਾਲ ਉਸ ਨੂੰ ਰੋਕ ਲਿਆ ਅਤੇ ਪੁੱਛ ਪੜਤਾਲ ਦੌਰਾਨ ਉਸ ਔਰਤ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਹੈਰੋਇਨ ਸਮੇਤ ਫੜੀ ਗਈ ਔਰਤ ਦੀ ਸ਼ਨਾਖ਼ਤ ਪਾਲੋ ਪਤਨੀ ਮੋਹਣ ਲਾਲ ਹਾਲ ਵਾਸੀ ਪਿੰਡ ਤਲਵੰਡੀ ਕਲਾਂ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪਾਲੋ ਪਤਨੀ ਮੋਹਣ ਲਾਲ ਖ਼ਿਲਾਫ਼ ਪਹਿਲਾਂ ਵੀ ਨਸ਼ਿਆਂ ਸਬੰਧੀ ਦੋ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਸੰਜੇ ਗਾਂਧੀ ਕਾਲੋਨੀ ਵਿਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨ ਵਾਹਨਾਂ ਨੂੰ ਅੱਗ ਲਗਾ ਕੇ ਹੋਏ ਫ਼ਰਾਰ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀਆਂ ਰਾਖਵੀਂਆਂ ਕੀਮਤਾਂ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।