15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੰਜੇ ਗਾਂਧੀ ਕਾਲੋਨੀ ਵਿਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨ ਵਾਹਨਾਂ ਨੂੰ ਅੱਗ ਲਗਾ ਕੇ ਹੋਏ ਫ਼ਰਾਰ

ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਸੰਜੇ ਗਾਂਧੀ ਕਾਲੋਨੀ ਵਿਚ ਦੋ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਵਲੋਂ ਗੁੰਡਾਗਰਦੀ ਕਰਦਿਆਂ ਮੋਟਰਸਾਈਕਲਾਂ, ਰੇਹੜੀਆਂ ਅਤੇ ਕੁੱਝ ਹੋਰ ਵਾਹਨਾਂ ਨੂੰ ਅੱਗ ਲਗਾ ਦਿੱਤੀ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ 24 ਨੌਜਵਾਨਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਜਿਨ੍ਹਾਂ ਨੌਜਵਾਨਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਵਿਚ ਸਾਹਿਲ ਜੈਸਵਾਲ, ਅਦਿੱਤਿਆ ਜੈਸਵਾਲ, ਕੀਸ਼ੂ ਸ਼ਰਮਾ, ਕੁਲਦੀਪ ਕੁਮਾਰ, ਸ਼ੁਭਮ, ਮੰਗਲ, ਕਰਨ, ਸਾਹਿਲ, ਵਿਜੇ, ਕਾਕੂ, ਲਾਲ, ਕਿਸ਼ੋਰੀ ਅਤੇ 12 ਅਣਪਛਾਤੇ ਨੌਜਵਾਨ ਸ਼ਾਮਿਲ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਮੁਹੱਲੇ ਵਿਚ ਲੜਾਈ ਕਰ ਰਹੇ ਸਨ ਅਤੇ ਲੜਾਈ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਪਥਰਾਅ ਵੀ ਕੀਤਾ ਗਿਆ। ਇਨ੍ਹਾਂ ਹਮਲਾਵਰਾਂ ਵਲੋਂ ਮੁਹੱਲੇ ਵਿਚ ਖੜੇ ਮੋਟਰਸਾਈਕਲਾਂ ਅਤੇ ਰੇਹੜੀ ਨੂੰ ਅੱਗ ਲਗਾ ਦਿੱਤੀ ਅਤੇ ਲੋਕਾਂ ਨੂੰ ਜਾਨੋਂ ਮਾਰਨ ਦੀ ਧਮਕੀਆਂ ਦੇ ਕੇ ਗੁੰਡਾਗਰਦੀ ਕਰਦੇ ਹੋਏ ਉਥੋਂ ਫ਼ਰਾਰ ਹੋ ਗਏ। ਮੁਹੱਲੇ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਅਧਿਕਾਰੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ, ਪਰ ਉਸ ਵੇਲੇ ਤੱਕ ਇਹ ਕਥਿਤ ਦੋਸ਼ੀ ਫ਼ਰਾਰ ਹੋ ਚੁੱਕੇ ਸਨ। ਪੁਲਿਸ ਵਲੋਂ ਬਾਅਦ ਵਿਚ ਇਹਨਾਂ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕਰਨ, ਉਪਰੰਤ ਇਹਨਾਂ ਖ਼ਿਲਾਫ਼ ਕਿ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੁੰਡਾਗਰਦੀ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।