15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰੇਲਵੇ ਪੁਲ ਜਗਰਾਉਂ ਦੇ ਹੇਠਾਂ ਤਿੰਨ ਪ੍ਰਵਾਸੀਆਂ ਵਲੋਂ ਨੌਜਵਾਨ ’ਤੇ ਹਮਲਾ

ਅਜੀਤ ਡੈਸਕ 07-07-2026
ਜਗਰਾਉਂ, 6 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਦੇ ਰੇਲਵੇ ਪੁਲ ਹੇਠਾਂ ਅੱਜ ਦੇਰ ਸ਼ਾਮ ਇੱਕ ਮਾਮੂਲੀ ਵਿਵਾਦ ਉਸ ਵੇਲੇ ਹਿੰਸਕ ਝੜਪ ਵਿੱਚ ਤਬਦੀਲ ਹੋ ਗਿਆ, ਜਦੋਂ ਨਸ਼ੇ ਦੀ ਹਾਲਤ ਵਿੱਚ ਦੱਸੇ ਜਾ ਰਹੇ ਤਿੰਨ ਪ੍ਰਵਾਸੀ ਵਿਅਕਤੀਆਂ ਨੇ ਇੱਕ ਪੰਜਾਬੀ ਨੌਜਵਾਨ ’ਤੇ ਹਮਲਾ ਕਰ ਦਿੱਤਾ। ਘਟਨਾ ਦੌਰਾਨ ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਲਹੂ-ਲੁਹਾਣ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ਦੀ ਪਛਾਣ ਮੱਖਣ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਨੇ ਅਚਾਨਕ ਤਿੱਖਾ ਰੂਪ ਧਾਰ ਲਿਆ, ਜਿਸ ਦੌਰਾਨ ਤਿੰਨ ਪ੍ਰਵਾਸੀਆਂ ਨੇ ਮੱਖਣ ਸਿੰਘ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਹਮਲੇ ਕਾਰਨ ਉਸ ਦੇ ਸਿਰ ‘ਤੇ ਸੱਟਾਂ ਲੱਗੀਆਂ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਤੁਰੰਤ ਦਖ਼ਲ ਦਿੰਦਿਆਂ ਜ਼ਖ਼ਮੀ ਨੌਜਵਾਨ ਨੂੰ ਹਮਲਾਵਰਾਂ ਦੇ ਚੁੰਗਲ ਤੋਂ ਛੁਡਵਾਇਆ। ਇਸ ਤੋਂ ਬਾਅਦ ਲੋਕਾਂ ਨੇ ਤਿੰਨਾਂ ਪ੍ਰਵਾਸੀਆਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਉਧਰ ਪੁਲਿਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਆਤਮਾ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਦੇ ਬਿਆਨ ਦਰਜ ਕਰਨ ਉਪਰੰਤ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਪੀ.ਏ.ਯੂ. ਦੇ ਔਰਤਾਂ ਦੇ ਕਿਸਾਨ ਕਲੱਬ ਨੇ ਮਾਸਿਕ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਭਾਰੀ ਮਾਤਰਾ ਵਿਚ ਗਾਂਜਾ ਅਤੇ ਨਕਦੀ ਸਮੇਤ ਮਾਂ ਪੁੱਤਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।