17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਡਾ. ਤਰਲੋਚਨ ਸਿੰਘ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਿਊ ਸੁਭਾਸ਼ ਨਗਰ ਵਿਖੇ ਲਗਾਇਆ ਗਿਆ। ਇਸ ਮੌਕੇ ’ਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਨੇ ਖੁਦ ਆਪ ਤੇ ਆਪਣੇ ਬੇਟੇ ਕੰਵਲਨੈਨ ਸਿੰਘ ਸਮੇਤ ਖ਼ੂਨਦਾਨ ਕਰਕੇ ਕੈਂਪ ਦੀ ਆਰੰਭਤਾ ਕੀਤੀ ਅਤੇ ਸੰਗਤਾਂ ਨੂੰ ਸੁਨੇਹਾ ਦਿੱਤਾ ਕਿ ਤਿੰਨ ਮਹੀਨੇ ਦੇ ਵਕਫ਼ੇ ਨਾਲ ਇਕ ਯੂਨਿਟ ਖ਼ੂਨ ਦਾਨ ਕਰਨ ਨਾਲ ਸਰੀਰ ਵਿਚ ਕਿਸੇ ਪ੍ਰਕਾਰ ਦੀ ਕਮਜ਼ੋਰੀ ਨਹੀਂ ਆਉਂਦੀ, ਇਕ ਯੂਨਿਟ ਖ਼ੂਨ ਨਾਲ ਤਿੰਨ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਮਿੰਦਰ ਸਿੰਘ ਲਾਲ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਖ਼ਾਲਸਾ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੌਰਾਨ 40 ਬਲੱਡ ਯੂਨਿਟ ਗੁਰੂ ਨਾਨਕ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਇਹ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ। ਇਸ ਮੌਕੇ ’ਤੇ ਹੈੱਡ ਗ੍ਰੰਥੀ ਜਗਜੀਤ ਸਿੰਘ, ਕਥਾਵਾਚਕ ਭਾਈ ਬਲਵਿੰਦਰ ਸਿੰਘ, ਤਨੀਸ਼ਾ ਸ਼ੁਕਲਾ, ਬਲਦੇਵ ਸਿੰਘ ਸੰਧੂ, ਮਲਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ, ਮਨੀ ਸਿੰਘ, ਗੁਰਭਗਵੰਤ ਸਿੰਘ, ਭਵਨਪ੍ਰੀਤ ਸਿੰਘ, ਦਿਲਬਾਗ ਸਿੰਘ, ਰਾਗੀ ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਗੱਜਣ ਸਿੰਘ, ਧਰਮ ਸਿੰਘ, ਕਰਨਦੀਪ ਸਿੰਘ ਤਬਲਾਵਾਚਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਡੇ ਮਾਰਗ ਦਰਸ਼ਕ-ਬਿੱਕਰ ਸਿੰਘ ਨੱਤ ਅਗਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਨੇ ਪਿੰਡ ਦੇਹੜਕੇ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।