16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਪ੍ਰਿੰਸੀਪਲ ਵੜੈਚ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

ਅਜੀਤ ਡੈਸਕ 08-07-2026

ਆਲਮਗੀਰ, 7 ਜੁਲਾਈ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੂੰ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰ: ਵੜੈਚ ਨੂੰ ਨੌਜਵਾਨ ਸਿੱਖਿਆਰਥੀਆਂ ਨੂੰ ਜੀਵਨ ਲਈ ਹੁਨਰਾਂ ਨਾਲ ਤਿਆਰ ਕਰਨ ਲਈ ਉਨ੍ਹਾਂ ਦੇ ਵਚਨਬੱਧ ਯਤਨਾਂ ਤੇ ਨਵੀਨਤਾਕਾਰੀ ਪਹੁੰਚ ਲਈ ਸਨਮਾਨਿਤ ਕੀਤਾ ਗਿਆ। ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਨਾਮ ‘ਤੇ ਰੱਖਿਆ ਗਿਆ ਇਹ ਪੁਰਸਕਾਰ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਆਕਾਰ ਦੇਣ ਵਿਚ ਉਤਮਤਾ ਦਾ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦਾ ਸਨਮਾਨ ਕਰਦਾ ਹੈ। ਉਨ੍ਹਾਂ ਨੂੰ ਸਥਾਨਕ ਹੋਟਲ ਵਿਖੇ ਕਰਵਾਏ ਵੱਕਾਰੀ ਸਮਾਗਮ ਵਿਚ ਏਕ ਉਪਦੇਸ਼ ਮੀਡੀਆ ਦੇ ਚੇਅਰਪਰਸਨ ਰਵਿੰਦਰ ਸਿੰਘ ਦੁਆਰਾ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਪ੍ਰਿੰਸੀਪਲ ਵੜੈਚ ਨੇ ਕਿਹਾ, ਮੈਂ ਸਕੂਲ ਪ੍ਰਬੰਧਨ, ਵਿਦਿਆਰਥੀਆਂ, ਅਧਿਆਪਨ ਸਟਾਫ਼ ਅਤੇ ਮਾਪਿਆਂ ਦਾ ਨਿਰੰਤਰ ਸਮਰਥਨ ਲਈ ਧੰਨਵਾਦ ਕਰਦੀ ਹਾਂ। ਇਹ ਪੁਰਸਕਾਰ ਪੂਰੇ ਨਨਕਾਣਾ ਸਾਹਿਬ ਪਬਲਿਕ ਸਕੂਲ ਪਰਿਵਾਰ ਦਾ ਹੈ। ਇਹ ਸਾਨੂੰ ਉਚ ਗੁਣਵੱਤਾ ਵਾਲੀ ਸਿੱਖਿਆ ਅਤੇ ਕਦਰਾਂ-ਕੀਮਤਾਂ ਆਧਾਰਤ ਸਿੱਖਿਆ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ।

ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਮਾਮਲੇ ਵਿਚ ਧੋਖਾਧੜੀ ਦਾ ਸ਼ਿਕਾਰ ਵਿਅਕਤੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਅਗਲੀ ਖ਼ਬਰ ਡੀ.ਸੀ. ਹਿਮਾਂਸ਼ੂ ਜੈਨ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਦਸਤਾਵੇਜ਼ੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।