16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵਿਦੇਸ਼ ਭੇਜਣ ਦੇ ਮਾਮਲੇ ਵਿਚ ਧੋਖਾਧੜੀ ਦਾ ਸ਼ਿਕਾਰ ਵਿਅਕਤੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਅਜੀਤ ਡੈਸਕ 08-07-2026

ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਹਵਾਸ ਵਿਚ ਠੱਗੀ ਦਾ ਸ਼ਿਕਾਰ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਵਾਸ ਪਿੰਡ ਦੇ ਨਿਵਾਸੀ ਭਜਨ ਸਿੰਘ ਦੇ ਪੁੱਤਰ ਰਵੀ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਤਿੰਨ ਵਿਅਕਤੀਆਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਵਿਅਕਤੀਆਂ ਵਲੋਂ ਉਸ ਨੂੰ ਵਿਦੇਸ਼ ਭੇਜਣ ਲਈ ਉਸ ਪਾਸੋਂ 18 ਲੱਖ ਰੁਪਏ ਲੈ ਲਏ। ਇਨ੍ਹਾਂ ਵਲੋਂ ਉਸ ਨੂੰ ਵਿਦੇਸ਼ ਤਾਂ ਭੇਜ ਦਿੱਤਾ ਪਰ ਉੱਥੇ ਕੋਈ ਵੀ ਉਸਦਾ ਇੰਤਜ਼ਾਮ ਨਹੀਂ ਕੀਤਾ, ਜਿਸ ਕਾਰਨ ਉਹ ਖੱਜਲ ਖੁਆਰ ਹੋ ਕੇ ਵਾਪਸ ਆ ਗਿਆ। ਪੀੜਤ ਰਵੀ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵੀ ਉਸਦੀ ਗੱਲ ਨਹੀਂ ਸੁਣੀ। ਨਤੀਜੇ ਵਜੋਂ ਉਹ ਹੁਣ ਇਨ੍ਹਾਂ ਤਿੰਨਾਂ ਵਿਅਕਤੀਆਂ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ। ਫਿਰ ਉਸਨੇ ਜ਼ਹਿਰੀਲੀ ਦਵਾਈ ਖਾ ਲਈ। ਜਦੋਂ ਥਾਣਾ ਇੰਚਾਰਜ ਇੰਸਪੈਕਟਰ ਜਗਦੀਪ ਸਿੰਘ ਗਿੱਲ ਨਾਲ ਇਸ ਘਟਨਾ ਬਾਰੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਹਵਾਸ ਪਿੰਡ ਦੇ ਨਿਵਾਸੀ ਰਵੀ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਸਮੇਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਕਾਬੂ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਪ੍ਰਿੰਸੀਪਲ ਵੜੈਚ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।