17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਾਜਾਇਜ਼ ਕਾਲੋਨੀ ਬਣਾਉਣ ਵਾਲੇ ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 08-07-2026
ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਪਿੰਡ ਕੁਲੀਏਵਾਲ ਵਿਖੇ ਨਾਜਾਇਜ਼ ਕਾਲੋਨੀ ਬਣਾਉਣ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਨਗਰ ਯੋਜਨਾਕਾਰ ਜ਼ੋਨ ਬੀ. ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਗੋਬਿੰਦ ਪ੍ਰਸ਼ਾਦ ਸਿੰਘ ਗਰੇਵਾਲ ਵਾਸੀ ਚੰਡੀਗੜ੍ਹ ਰੋਡ, ਉਸਦੀ ਪਤਨੀ ਮਹਿੰਦਰ ਕੌਰ ਅਤੇ ਜੱਸ ਕਿਰਨਜੀਤ ਸਿੰਘ ਗਿੱਲ ਵਾਸੀ ਸਰਾਭਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿੰਡ ਕੁਲੀਏਵਾਲ ਨੇੜੇ ਤਾਜਪੁਰ ਰੋਡ ਵਿਖੇ ਚਾਰ ਏਕੜ ਵਿਚ ਨਾਜਾਇਜ਼ ਕਾਲੋਨੀ ਬਣਾ ਕੇ ਪਲਾਟ ਵੇਚ ਰਹੇ ਹਨ, ਜਦਕਿ ਇਸ ਜ਼ਮੀਨ ਦਾ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਵਲੋਂ ਆਮ ਜਨਤਾ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਖ਼ਿਲਾਫ਼ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਨਿਗਮ ਮੁਲਾਜ਼ਮ ਲਾਮਬੰਦ ਅਗਲੀ ਖ਼ਬਰ ਨਗਰ ਨਿਗਮ ਦੇ ਇੰਜੀਨੀਅਰਿੰਗ ਵਿੰਗ ’ਚ ਫੇਰਬਦਲ, ਐਸ.ਡੀ.ਓ. ਤੇ ਜੇ ਈਜ਼ ਨੂੰ ਮਿਲੇ ਨਵੇਂ ਕਾਰਜ ਖੇਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।