17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬੂਟਿਆਂ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ 13 ਲੱਖ ਵੀ ਧੋਖਾਧੜੀ ਕਰਨ ਵਾਲੇ ਨਰਸਰੀ ਮਾਲਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 08-07-2026
ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬੂਟਿਆਂ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ ਇਕ ਕਾਰੋਬਾਰੀ ਨਾਲ 13 ਲੱਖ ਦੀ ਧੋਖਾਧੜੀ ਕਰਨ ਵਾਲੇ ਨਰਸਰੀ ਮਾਲਕ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਜੋਸ਼ੀ ਨਗਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਰਸਰੀ ਮਾਲਕ ਅਰਜੁਨ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਰਜੁਨ ਨੇ ਉਸ ਨੂੰ ਕਾਰੋਬਾਰ ਵਿਚ ਹਿੱਸੇਦਾਰੀ ਕਰਨ ਅਤੇ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸ ਪਾਸੋਂ 13 ਲੱਖ ਰੁਪਏ ਹਾਸਿਲ ਕਰ ਲਏ, ਪਰ ਨਾ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਹਿੱਸੇਦਾਰ ਬਣਾਇਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਦੇ ਵਿਚ ਕੇਸ ਦਰਜ ਕਰ ਲਿਆ ਗਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ‘ਚ ਹੋਏ ਅੱਤਿਆਚਾਰਾਂ ਨੂੰ ਦਰਸਾਉਂਦੀ ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਲਗਾਉਣਾ ਅਤਿ ਮੰਦਭਾਗਾ-ਮਨਜਿੰਦਰ ਲਲਤੋਂ ਅਗਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਨਿਗਮ ਮੁਲਾਜ਼ਮ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।