17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੂਬਾ ਸਰਕਾਰ ਨੇ ਫੜੀ ਕਿਸਾਨਾਂ ਦੀ ਬਾਂਹ-ਸਿੱਧੂ, ਗਿੱਲ

ਅਜੀਤ ਡੈਸਕ 08-07-2026
ਲੁਧਿਆਣਾ, 7 ਜੁਲਾਈ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੀ ਬੱਚਤ ਭਵਨ ਵਿਖੇ ਹੋਈ ਮੀਟਿੰਗ ਵਿਚ ਪੰਜਾਬ ਭਰ ਦੇ ਕਿਸਾਨ ਵਿੰਗ ਦੇ ਆਗੂ ਹਾਜ਼ਰ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਅਤੇ ਗੁਰਜੀਤ ਸਿੰਘ ਗਿੱਲ ਕਿਸਾਨ ਵਿੰਗ ਸਕੱਤਰ ਪੰਜਾਬ ਨੇ ਕਿਹਾ ਕਿ ਅੱਜ ਦੀ ਮੀਟਿੰਗ ਇਕ ਅਹਿਮ ਮੀਟਿੰਗ ਹੈ ਜਿਸ ਵਿਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਚ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ, ਪਰ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਹੀਂ ਫੜੀ। ਸੂਬੇ ਦੀ ਪੰਜਾਬ ਸਰਕਾਰ ਨੇ ਅਜਿਹੇ ਕੰਮ ਕੀਤੇ ਹਨ, ਜਿਸ ਨਾਲ ਹਰ ਕਿਸਾਨ ਖ਼ੁਸ਼ ਅਤੇ ਖ਼ੁਸ਼ਹਾਲ ਹੈ, ਜਿਵੇਂ ਕਿ ਨਾਲਿਆਂ ਕੱਸੀਆਂ ਦਾ ਪਾਣੀ ਦਾ ਸਿੱਧਾ ਕਿਸਾਨਾਂ ਦੀ ਜ਼ਮੀਨਾਂ ਤੱਕ ਪਹੁੰਚ ਕਰਨ ਨਾਲ ਹਜ਼ਾਰਾਂ ਲੀਟਰ ਡੀਜ਼ਲ ਕਿਸਾਨਾਂ ਦਾ ਬਚ ਗਿਆ ਹੈ ਅਤੇ ਬਿਜਲੀ ਜਿਹੜੀ ਕਿ ਪਹਿਲਾਂ ਸਿਰਫ਼ ਰਾਤ ਨੂੰ ਹੀ ਆਉਂਦੀ ਸੀ ਅਤੇ ਕਿਸਾਨ ਨੂੰ ਬਹੁਤ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਨੂੰ ਦਿਨ ਵਿਚ ਬਿਜਲੀ ਦੇ ਕੇ ਕਿਸਾਨਾਂ ਦੀ ਇਹ ਵੀ ਸਮੱਸਿਆ ਦਾ ਹੱਲ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਮੱਥਰੇਵਾਲ, ਸੁਖਵੰਤ ਸਿੰਘ ਪੱਡਾ, ਹਰਮੀਤ ਔਲਖ, ਬੂਟਾ ਸਿੰਘ, ਪਰਮਜੀਤ ਢਿੱਲੋਂ ਅਤੇ ਸਤਬੀਰ ਸਿੰਘ ਤੋਂ ਇਲਾਵਾ ਪੰਜਾਬ ਦੇ ਕਿਸਾਨ ਵਿੰਗ ਦੇ ਸੈਕਟਰੀ ਅਤੇ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵਚੇਤਨਾ ਅਤੇ ਡੀ.ਐੱਮ.ਸੀ. ਦੁਆਰਾ ਸਮਾਰਟ ਸਕੂਲ ਮੋਤੀ ਨਗਰ ਵਿਖੇ ਬੂਟੇ ਵੰਡੇ ਅਗਲੀ ਖ਼ਬਰ ਪੰਜਾਬ ‘ਚ ਹੋਏ ਅੱਤਿਆਚਾਰਾਂ ਨੂੰ ਦਰਸਾਉਂਦੀ ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਲਗਾਉਣਾ ਅਤਿ ਮੰਦਭਾਗਾ-ਮਨਜਿੰਦਰ ਲਲਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।