17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਐਸ.ਡੀ.ਐਫ. ਵਲੋਂ ਬੂਟੇ ਲਗਾ ਕੇ ‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ-ਹੌਬੀ

ਅਜੀਤ ਡੈਸਕ 08-07-2026
ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਟੂਡੈਂਟਸ ਡੈਮੋਕਰੈਟਿਕ ਫੈਡਰੇਸ਼ਨ (ਐਸਡੀਐਫ) ਵਲੋਂ ਹਰ ਸਾਲ ਦੀ ਤਰ੍ਹਾਂ ਅੱਜ ਮੁੱਖ ਦਫਤਰ ਤੋਂ ਬੂਟੇ ਲਗਾ ਕੇ ‘’ਰੁੱਖ ਲਗਾਓ ਵਾਤਾਵਰਨ ਬਚਾਓ’’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਮੁੱਖ ਸੇਵਾਦਾਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਹੌਬੀ ਨੇ ਦੱਸਿਆ ਕਿ ਜਥੇਬੰਦੀ ਵਲੋਂ ਹਰ ਸਾਲ ‘’ਐਸਡੀਐਫ ਗਰੀਨ ਰੈਵੋਲਊਸ਼ਨ’’ ਪ੍ਰੋਜੈਕਟ ਅਧੀਨ ਇਸ ਮੁਹਿੰਮ ਨੂੰ ਚਲਾਇਆ ਜਾਂਦਾ ਹੈ ਜੋ ਕਿ ਜਥੇਬੰਦੀ ਦੇ ਸੂਬੇ ਅੰਦਰ ਵੱਖ-ਵੱਖ ਥਾਵਾਂ ਤੋਂ ਅਹੁਦੇਦਾਰ ਅਤੇ ਵਰਕਰ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਆਪਣੇ ਆਪਣੇ ਸਥਾਨਾਂ ਉੱਪਰ ਬੂਟੇ ਲਗਾਏ ਜਾਂਦੇ ਹਨ। ਇਸ ਮੌਕੇ ਜਥੇਬੰਦੀ ਦੀ ਸਮੁੱਚੀ ਟੀਮ ਵਲੋਂ ਇਕੱਤਰ ਹੋਏ ਸਾਰੇ ਹੀ ਵੀਰਾਂ ਅਤੇ ਭੈਣਾਂ ਨੂੰ ਬੂਟੇ ਵੀ ਮੁਹੱਈਆ ਕਰਵਾਏ ਗਏ ਅਤੇ ਬੇਨਤੀ ਕੀਤੀ ਗਈ ਕਿ ਸਾਰੇ ਆਪਣਾ ਵੱਡਾ ਯੋਗਦਾਨ ਪਾਉਂਦੇ ਹੋਏ ਇਨ੍ਹਾਂ ਬੂਟਿਆਂ ਨੂੰ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਤਾਂ ਜੋ ਆਉਣ ਵਾਲੀਆਂ ਸਾਡੀਆਂ ਪੀੜ੍ਹੀਆਂ ਇਨ੍ਹਾਂ ਲਗਾਏ ਹੋਏ ਰੁੱਖਾਂ ਦੀ ਬਦੌਲਤ ਚੰਗਾ ਸਾਹ ਅਤੇ ਚੰਗੀ ਹਵਾ ਦਾ ਆਨੰਦ ਮਾਣ ਸਕਣ। ਇਸ ਮੌਕੇ ਹੌਬੀ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਦਿਨ ਬ ਦਿਨ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਅੱਜ ਦੇ ਸਮੇਂ ਦੀ ਮੁੱਖ ਜ਼ਰੂਰਤ ਹੈ ਕਿ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ । ਇਸ ਮੌਕੇ ਜਥੇਬੰਦੀ ਦੇ ਕਈ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਛੁੱਟੀਆਂ ਤੋਂ ਬਾਅਦ ਕੀਤੀ ਸਕੂਲ ਵਾਪਸੀ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।