17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਛੁੱਟੀਆਂ ਤੋਂ ਬਾਅਦ ਕੀਤੀ ਸਕੂਲ ਵਾਪਸੀ

ਅਜੀਤ ਡੈਸਕ 08-07-2026

ਲੁਧਿਆਣਾ, 7 ਜੁਲਾਈ (ਭੁਪਿੰਦਰ ਸਿੰਘ ਬੈਂਸ)-ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਜ ਖਿੜ੍ਹੇ ਚਿਹਰਿਆਂ ਨਾਲ ਸਕੂਲ ਵਿਚ ਵਾਪਸੀ ਕੀਤੀ। ਇਸ ਦੌਰਾਨ ਛੁੱਟੀਆਂ ਤੋਂ ਬਾਅਦ ਸਕੂਲ ਵਾਪਸ ਪਰਤਣ ਤੇ ਬੈਂਡ ਦੀ ਧੁੰਨ ਦੇ ਨਾਲ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਛੁੱਟੀਆਂ ਵਿਚ ਬਿਤਾਏ ਆਪਣੇ ਯਾਦਗਾਰੀ ਪਲਾਂ ਨੂੰ ਸਾਂਝਾ ਕੀਤਾ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਇਸ ਦੌਰਾਨ ਬੱਚਿਆਂ ਨੂੰ ਦੁਗਣੇ ਜੋਸ਼ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਪਿਛਲੀ ਖ਼ਬਰ ਨਾਰੰਗਵਾਲ ਵਿਖੇ ਭਾਈ ਰਣਧੀਰ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਐਸ.ਡੀ.ਐਫ. ਵਲੋਂ ਬੂਟੇ ਲਗਾ ਕੇ ‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ-ਹੌਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।