24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਦਿਲਜੀਤ ’ਤੇ ਵਰ੍ਹੇ ਰਵਨੀਤ ਸਿੰਘ ਬਿੱਟੂ ਓ. ਟੀ. ਟੀ. ਮਾਮਲੇ ਨੂੰ ਦੱਸਿਆ ਪ੍ਰਚਾਰ ਦਾ ਹੱਥਕੰਡਾ

ਅਜੀਤ ਡੈਸਕ 09-07-2026

ਲੁਧਿਆਣਾ, 8 ਜੁਲਾਈ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਜੁੜੇ ਮਾਮਲੇ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ੳਟੀਟੀ ਤੋਂ ਫਿਲਮ ਹਟਾਉਣ ਦਾ ਸਾਰਾ ਘਟਨਾਕ੍ਰਮ ਸਿਰਫ ਪ੍ਰਚਾਰ ਦਾ ਹਥਕੰਡਾ ਸੀ। ਬਿੱਟੂ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦਾ ਕੋਈ ਦਖਲ ਨਹੀਂ ਸੀ, ਸਗੋਂ ਨਿਰਮਾਤਾਵਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਕੁਝ ਹੀ ਦਿਨਾਂ ਵਿਚ ਉਨ੍ਹਾਂ ਦਾ ਆਰਥਿਕ ਟੀਚਾ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਜਾਣਬੁਝ ਕੇ ਫਿਲਮ ਹਟਾਉਣ ਦਾ ਐਲਾਨ ਕਰਕੇ ਲੋਕਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਗਈ। ਬਿੱਟੂ ਨੇ ਕਿਹਾ ਕਿ ੳਟੀਟੀ ਪਲੇਟਫਾਰਮਾਂ ’ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੁੰਦਾ ਅਤੇ ਫਿਲਮ ਚਲਾਉਣ ਜਾਂ ਹਟਾਉਣ ਦਾ ਫੈਸਲਾ ਪੂਰੀ ਤਰ੍ਹਾਂ ਸਬੰਧਤ ਪਲੇਟਫਾਰਮ ਅਤੇ ਨਿਰਮਾਤਾਵਾਂ ਦਾ ਹੁੰਦਾ ਹੈ। ਬਿੱਟੂ ਨੇ ਦੋਸ਼ ਲਗਾਇਆ ਕਿ ਦਿਲਜੀਤ ਦੌਸਾਂਝ ਜਿਥੇ ਆਪਣਾ ਲਾਭ ਵੇਖਦਾ ਹੈ, ਉਥੇ ਹੀ ਆਪਣਾ ਰੁਖ ਬਦਲ ਲੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਨਾਲ ਜੁੜੇ ਸਵੇਦਨਸ਼ੀਲ ਮਾਮਲਿਆਂ ’ਤੇ ਕਲਾਕਾਰਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਬਿਆਨ ਦੇਣੇ ਚਾਹੀਦੇ ਹਨ ਨਾ ਕਿ ਅਜਿਹੇ ਮਾਮਲਿਆਂ ਨੂੰ ਪ੍ਰਚਾਰ ਦਾ ਸਾਧਨ ਬਣਾਉਣਾ ਚਾਹੀਦਾ ਹੈ। ਇਸ ਦੌਰਾਨ ਬਿੱਟੂ ਨੇ ਬੇਅੰਤ ਸਿੰਘ ਅਤੇ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅੰਤ ਸਿੰਘ ਮੁੱਖ ਮੰਤਰੀ ਰਹੇ, ਉਸ ਸਮੇਂ ਜਸਵੰਤ ਸਿੰਘ ਖਾਲੜਾ ਖਿਲਾਫ ਨਾ ਕੋਈ ਕੇਸ ਦਰਜ ਹੋਇਆ ਅਤੇ ਨਾ ਹੀ ਉਨ੍ਹਾਂ ਨੂੰ ਪੁਲਿਸ ਨੇ ਤੰਗ ਕੀਤਾ। ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਬੇਅੰਤ ਸਿੰਘ ਦੀ ਸ਼ਹਾਦਤ ਹੋਈ ਸੀ ਜਦਕਿ 6 ਸਤੰਬਰ ਨੂੰ ਖਾਲੜਾ ਨੂੰ ਚੁੱਕਿਆ ਗਿਆ। ਇਸ ਲਈ ਬਿਨ੍ਹਾਂ ਤੱਥਾਂ ਦੇ ਬੇਅੰਤ ਸਿੰਘ ਤੇ ਦੋਸ਼ ਲਗਾਉਣਾ ਠੀਕ ਨਹੀਂ। ਰਵਨੀਤ ਬਿੱਟੂ ਨੇ ਆਪਣੀ ਹੀ ਪਾਰਟੀ ਦੀ ਪੰਜਾਬ ਇਕਾਈ ਦੇ ਕੁੱਝ ਆਗੂਆਂ ਨੂੰ ਵੀ ਨਸੀਹਤ ਦਿੰਦਿਆਂ ਕਿਹਾ ਕਿ ਇਤਿਹਾਸਕ ਅਤੇ ਸੰਵੇਦਨਸ਼ੀਲ ਮਾਮਲਿਆਂ ਤੇ ਪੂਰੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਹੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਬਿਨ੍ਹਾਂ ਤੱਥਾਂ ਦੇ ਕੀਤੀਆਂ ਟਿੱਪਣੀਆਂ ਨਾਲ ਬੇਲੋੜੀ ਖਿਚੋਤਾਣ ਪੈਦਾ ਹੁੰਦੀ ਹੈ। ਇਸਦੇ ਨਾਲ ਹੀ ਬਿੱਟੂ ਨੇ ਕਾਂਗਰਸ ‘ਤੇ ਤਿੱਖਾ ਸ਼ਬਦੀ ਹਮਲਾ ਕਰਦੇ ਕਿਹਾ ਕਿ ਕਾਂਗਰਸੀ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਪਰ ਪਾਰਟੀ ਅੰਦਰ ਚੱਲ ਰਹੇ ਕਲੇਸ਼ ਨੇ ਉਨ੍ਹਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅੰਦਰੂਨੀ ਖਿਚੋਤਾਣ ਕਾਰਨ ਪਾਰਟੀ ਦਾ ਆਮ ਵਰਕਰ ਸਭ ਤੋਂ ਵੱਧ ਨਿਰਾਸ਼ ਹੈ। ਬਿੱਟੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਤੇ ਤੰਜ ਕੱਸਦਿਆਂ ਕਿਹਾ ਕਿ ਬਘੇਲ ਦੀ ਚਾਬੀ ਈਡੀ ਦੇ ਹੱਥ ਵਿਚ ਹੈ ਅਤੇ ਹੁਣ ਉਹ ਪੰਜਾਬ ਵਿਚ ਕਾਂਗਰਸੀਆਂ ਕੋਲ ਜੋ ਕੁੱਝ ਬੱਚਿਆ ਹੈ ਉਸਨੂੰ ਇਕੱਠਾ ਕਰਨ ਲਈ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਆਗੂ ਦਿੱਲੀ ਵਿਚ ਪੰਜਾਬ ਦੇ ਕਾਂਗਰਸੀਆਂ ਨੂੰ ਮਿਲਣੋ ਬਚਦੇ ਸਨ, ਅੱਜ ਉਹ ਕਾਂਗਰਸੀਆਂ ਨੂੰ ਚਾਹ ‘ਤੇ ਬੁਲਾਉਣ ਲਈ ਕਹਿ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਕਾਂਗਰਸੀ ਆਗੂ ਪਹਿਲਾਂ ਦਿੱਲੀ ਜਾਕੇ ਪਾਰਟੀ ਹਾਈਕਮਾਨ ਨਾਲ ਮੁਲਾਕਾਤ ਕਰਦੇ ਸਨ, ਉਹੀ ਅੱਜ ਜਨਤਕ ਤੌਰ ‘ਤੇ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਖਰੀਆਂ-ਖੋਟੀਆਂ ਸੁਣਾ ਰਹੇ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈ ਅਤੇ ਇਸਦਾ ਸਿੱਧਾ ਅਸਰ ਪਾਰਟੀ ਦੇ ਵਰਕਰਾਂ ਅਤੇ ਸੰਗਠਨ ‘ਤੇ ਪੈ ਰਿਹਾ ਹੈ।

ਪਿਛਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਰੋਜ਼ਾਨਾ ਮਾਰਕੀਟਾਂ ਅਤੇ ਆਈਸਕ੍ਰੀਮ ਫ਼ੈਕਟਰੀ ’ਤੇ ਫੂਡ ਸੇਫ਼ਟੀ ਟੀਮ ਦੀ ਸਖ਼ਤ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।