24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ਼ੱਕੀ ਹਾਲਾਤਾਂ ਵਿਚ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 09-07-2026

ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਇਲਾਕੇ ਵਿਚ ਚੌਥੀ ਮੰਜ਼ਿਲ ’ਤੋਂ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਗੋਬਿੰਦ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 32 ਸਾਲ ਦੇ ਕਰੀਬ ਸੀ। ਪੁਲਿਸ ਅਨੁਸਾਰ ਗੋਬਿੰਦ ਬੀਤੀ ਰਾਤ ਗੁਆਂਢੀ ਦੇ ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਗਿਆ ਸੀ। ਇਸ ਮੌਕੇ ਦੇਰ ਰਾਤ ਤੱਕ ਪਾਰਟੀ ਵਿਚ ਸ਼ਰਾਬ ਚੱਲਦੀ ਰਹੀ। ਪੁਲਿਸ ਅਨੁਸਾਰ ਗੋਬਿੰਦ ਨੇ ਵੀ ਸ਼ਰਾਬ ਪੀਤੀ ਸੀ, ਜਿਸ ਕਾਰਨ ਉਹ ਉਥੇ ਹੀ ਸੌਂ ਗਿਆ, ਅੱਧੀ ਰਾਤ ਨੂੰ ਉਹ ਅਚਾਨਕ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਮ੍ਰਿਤਕ ਦੇ ਵਾਰਸਾਂ ਨੇ ਇਸ ਸਬੰਧੀ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਮੰਦਰ ਵਿਚ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, ਚੋਰੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਦਿਲਜੀਤ ’ਤੇ ਵਰ੍ਹੇ ਰਵਨੀਤ ਸਿੰਘ ਬਿੱਟੂ ਓ. ਟੀ. ਟੀ. ਮਾਮਲੇ ਨੂੰ ਦੱਸਿਆ ਪ੍ਰਚਾਰ ਦਾ ਹੱਥਕੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।