24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 09-07-2026
ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੈਂਟਰਾ ਗਰੀਨ ਦੇ ਰਹਿਣ ਵਾਲੇ ਪੀਯੂਸ਼ ਸਹਿਗਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸ਼ਾਲਿਨੀ ਗਰੋਵਰ ਪਤਨੀ ਰੋਹਿਤ ਗਰੋਵਰ ਵਾਸੀ ਭਾਮੀਆਂ ਰੋਡ ਅਤੇ ਅਨਿਲ ਕੁਮਾਰ ਵਾਸੀ ਨਿੰਮ ਵਾਲਾ ਚੌਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨਾਲ ਉਸ ਦਾ ਲੈਣ-ਦੇਣ ਸੀ। ਇਸ ਲਈ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਤਿੰਨ ਕਰੋੜ 1 ਲੱਖ ਰੁਪਏ ਦਾ ਚੈਕ ਦੇ ਦਿੱਤਾ, ਪਰ ਜਦੋਂ ਉਸ ਨੇ ਇਹ ਚੈਕ ਬੈਂਕ ਵਿਚ ਲਗਾਇਆ ਤਾਂ ਚੈਕ ਫ਼ੇਲ੍ਹ ਹੋ ਗਿਆ, ਜਿਸ ‘ਤੇ ਸ਼ਿਕਾਇਤਕਰਤਾ ਨੇ ਉਕਤ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਮਾਈਕ੍ਰੋਸਾਫਟ ਵੱਲੋਂ 1600 ਨੌਕਰੀਆਂ ਤੁਰੰਤ ਖ਼ਤਮ ਕਰਨ ਦਾ ਐਲਾਨ ਅਗਲੀ ਖ਼ਬਰ ਮੰਦਰ ਵਿਚ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, ਚੋਰੀਸ਼ੁਦਾ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।