27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ’ਤੇ ਐਡਵੋਕੇਟ ਧਾਲੀਵਾਲ ਨੇ ਵਧਾਈ ਦਿੱਤੀ

ਅਜੀਤ ਡੈਸਕ 09-07-2026
ਭਾਮੀਆਂ ਕਲਾਂ, 8 ਜੁਲਾਈ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੁੜ ਨਿਯੁਕਤੀ ‘ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਮਿਲੇਗੀ, ਜਿਸ ਨਾਲ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਐਡਵੋਕੇਟ ਧਾਲੀਵਾਲ ਨੇ ਰਾਜਾ ਵੜਿੰਗ ਨਾਲ ਹਲਕਾ ਸਾਹਨੇਵਾਲ ਵਿਚ ਕਾਂਗਰਸੀ ਵਰਕਰਾਂ ਨਾਲ ਹੋ ਰਹੀ ਅਣਦੇਖੀ ਅਤੇ ਸੰਗਠਨ ਨੂੰ ਹੋਰ ਸਰਗਰਮ ਤੇ ਮਜ਼ਬੂਤ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਵਰਕਰ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਨਾ ਬਹੁਤ ਜ਼ਰੂਰੀ ਹੈ।
ਧਾਲੀਵਾਲ ਨੇ ਰਾਜਾ ਵੜਿੰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਹਲਕਾ ਸਾਹਨੇਵਾਲ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬਰੂ ਹੋਣ, ਤਾਂ ਜੋ ਵਰਕਰਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਸਿਆਸਤ ਵਿਚ ਇਕ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਵਿਕਲਪ ਵਜੋਂ ਉਭਰੇਗੀ।
ਪਿਛਲੀ ਖ਼ਬਰ ਭੁਪੇਸ਼ ਬੁਘੇਲ ਦਾ ਦਾਖਾ ਤੇ ਬਾਵਾ ਨੇ ਕੀਤਾ ਸਵਾਗਤ- ਵੜਿੰਗ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਗਲੀ ਖ਼ਬਰ ਮੰਗਾਂ ਦੇ ਹੱਕ ’ਚ ਨਿਗਮ ਮੁਲਾਜ਼ਮਾਂ ਕੀਤਾ ਰੋਸ ਪ੍ਰਦਰਸ਼ਨ-ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।