27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਰੋੜਾਂ ਦੀ ਜਾਇਦਾਦ ’ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਛੇ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 09-07-2026
ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ ‘ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਛੇ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਰਗੋਧਾ ਕਾਲੋਨੀ ਦੇ ਰਹਿਣ ਵਾਲੇ ਹਰਿੰਦਰ ਪਾਲ ਸਿੰਘ ਪੁੱਤਰ ਹਰਭਜਨ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਰਣਦੀਪ ਸਿੰਘ ਵਾਸੀ ਪਿੰਡ ਸੁਮਰਾ ਸੰਗਰੂਰ, ਹਰਦੀਪ ਸਿੰਘ ਵਾਸੀ ਕਾਰਾਵਾਰਾ, ਭੁਪਿੰਦਰ ਪਾਲ ਬਾਂਗਾ ਵਾਸੀ ਗਾਂਧੀ ਨਗਰ, ਮਹਿੰਦਰ ਵਾਸੀ ਬਿੰਦਰਾ ਕਾਲੋਨੀ, ਜਤਿੰਦਰ ਸਿੰਘ ਵਾਸੀ ਰਾਹੋਂ ਰੋਡ, ਹਰਵਿੰਦਰ ਸਿੰਘ ਵਾਸੀ ਸ਼ਾਂਤ ਪਾਰਕ ਅਤੇ ਇਹਨਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਦੀ ਜਾਇਦਾਦ ਰਕਬਾ 15 ਕਨਾਲ, 12 ਮਰਲੇ ਦੀ ਮਾਲਕੀ ਦੇ ਦਸਤਾਵੇਜ਼ਾਂ ਵਿਚ ਹੇਰਾਫੇਰੀ ਕਰ ਲਈ ਅਤੇ ਇਸ ਆਧਾਰ ‘ਤੇ ਉਸਦੀ ਇਸ ਜਾਇਦਾਦ ‘ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਪ੍ਰੰਬਾਨਨ ਮੰਦਰ ਕੰਪਲੈਕਸ ਨੂੰ ਸੁਰੱਖਿਅਤ ਰੱਖਣ ਲਈ ਇੰਡੋਨੇਸ਼ੀਆਈ ਲੋਕਾਂ ਦਾ ਧੰਨਵਾਦ-ਮੋਦੀ ਇੰਡੋਨੇਸ਼ੀਆਈ ਰਾਸ਼ਟਰਪਤੀ ਪ... ਅਗਲੀ ਖ਼ਬਰ ਖੇਤੀ ਨੂੰ ਕ੍ਰਾਂਤੀਕਾਰੀ ਦਿਸ਼ਾ ਵੱਲ ਮੋੜਨ ਵਾਲੀ ਪੀ. ਏ. ਯੂ. ਅੱਜ 63 ਸਾਲਾਂ ਦੀ ਹੋਈ-ਉਪ ਕੁਲਪਤੀ ਡਾ. ਗੋਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।