02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹੈਰੋਇਨ, ਆਈਸ ਅਤੇ ਹੋਰ ਸਾਮਾਨ ਸਮੇਤ ਇਕ ਕਾਬੂ

ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਤਾ ਨਗਰ ਵਿਚ ਪੁਲਿਸ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ, ਨਸ਼ੀਲਾ ਪਾਊਡਰ, ਆਈਸ ਅਤੇ ਇਕ ਥਾਰ ਜੀਪ ਬਰਾਮਦ ਕੀਤੀ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਜਸਦੀਪ ਸਿੰਘ ਉਰਫ਼ ਜੱਸ ਪੁੱਤਰ ਸੁਖਵਿੰਦਰ ਸਿੰਘ ਵਾਸੀ ਜਨਤਾ ਨਗਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸਦੇ ਕਬਜ਼ੇ ਵਿਚੋਂ 90 ਗ੍ਰਾਮ ਹੈਰੋਇਨ, 40 ਗ੍ਰਾਮ ਆਈਸ ਅਤੇ ਥਾਰ ਜੀਪ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਜਨਤਾ ਨਗਰ ਨੇੜੇ ਆਪਣੀ ਥਾਰ ‘ਤੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਥਾਰ ਭਜਾ ਲਈ ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿਚੋਂ ਉਕਤ ਸਮਾਨ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਤੀ ਲੋਕਾਂ ਵਿਚ ਵਧ ਰਹੇ ਰੁਝਾਨ ਨੇ ਵਿਰੋਧੀਆਂ ਦੀ ਨੀਂਦ ਉਡਾਈ-ਸ਼ਿਵਾਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।