02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀ ਸੁਮੰਤ ਨੇ ਸੀ.ਏ. ਫਾਊਂਡੇਸ਼ਨ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਸੁਮੰਤ ਗੋਇਲ ਨੇ ਦੀ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਦੇ ਨਾਰਦਰਨ ਇੰਡੀਆ ਰਿਜਨਲ ਕੌਂਸਲ ਦੀ ਲੁਧਿਆਣਾ ਬਰਾਂਚ ਦੀ ਸੀ.ਏ. ਫਾਊਂਡੇਸ਼ਨ ਪ੍ਰੀਖਿਆ ਵਿਚ 295 ਅੰਕ ਪ੍ਰਾਪਤ ਕਰਕੇ ਸ਼ਹਿਰ ਵਿਚ ਤੀਸਰਾ ਸਥਾਨ ਹਾਸਿਲ ਕੀਤਾ। ਇਸ ਪ੍ਰੀਖਿਆ ਦੇ ਵਿਚ ਕੁੱਲ 418 ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸੁਮੰਤ ਦੀ ਇਸ ਅਨਿੱਖੜਵੀਂ ਉਪਲਬਧੀ ਤੇ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇੰਝ ਹੀ ਮੱਲਾਂ ਮਾਰਨ ਲਈ ਪ੍ਰੇਰਿਆ। ਸਕੂਲ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸੁਮੰਤ ਗੋਇਲ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੀ.ਏ.ਯੂ. ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਕਲਮ ਛੋੜ ਹੜਤਾਲ ਅਤੇ ਰੋਸ ਰੈਲੀ ਅਗਲੀ ਖ਼ਬਰ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।