02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ

ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੌਰਵ ਸ਼ਰਮਾ ਵਾਸੀ ਗਗਨਦੀਪ ਕਾਲੋਨੀ, ਸਰਬਜੀਤ ਸਿੰਘ ਉਰਫ਼ ਸਾਬੀ ਵਾਸੀ ਬਸੰਤ ਵਿਹਾਰ, ਮੁਹੰਮਦ ਕਾਦਿਰ ਵਾਸੀ ਕਾਕੋਵਾਲ ਰੋਡ ਸ਼ਾਮਿਲ ਹਨ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 15 ਮੋਬਾਈਲ, ਇਕ ਦਾਤਰ, ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅੱਜ ਕੱਲ੍ਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੋਕਾਂ ਨੂੰ ਹਥਿਆਰ ਦਿਖਾ ਕੇ ਉਨ੍ਹਾਂ ਪਾਸੋਂ ਮੋਬਾਈਲ ਅਤੇ ਹੋਰ ਸਾਮਾਨ ਲੁੱਟ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਗਿਆ ਕਥਿਤ ਦੋਸ਼ੀ ਸੌਰਵ ਸ਼ਰਮਾ ਨੇ ਅੱਠਵੀਂ ਤੱਕ ਪੜ੍ਹਾਈ ਕੀਤੀ ਹੈ, ਜਦਕਿ ਸਰਬਜੀਤ ਬੀਏ ਅਤੇ ਮੁਹੰਮਦ ਕਾਦਰ ਨੇ ਵੀ ਅੱਠਵੀਂ ਤੱਕ ਪੜ੍ਹਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਬਜੀਤ ਅਤੇ ਮੁਹੰਮਦ ਕਾਦਿਰ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਫਿਕੋ ਵਲੋਂ ਉਦਯੋਗਿਕ ਪਲਾਟਾਂ ਦੇ ਰਿਜ਼ਰਵ ਰੇਟਾਂ ਵਿਚ ਵਾਧੇ ਦਾ ਤਿੱਖਾ ਵਿਰੋਧ ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਟਰਾਂਸਪੋਰਟ ਨਗਰ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।