12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੌਜੂਦਾ ਸਰਕਾਰ ਦੇ ਰਾਜ ’ਚ ਐਸ.ਸੀ. ਭਾਈਚਾਰੇ ਦੇ ਹੱਕਾਂ ’ਤੇ ਵੱਜ ਰਹੇ ਡਾਕੇ ਖ਼ਿਲਾਫ਼ ਸੜਕਾਂ ’ਤੇ ਉਤਰੇਗੀ ਕਾਂਗਰਸ-ਬੈਂਸ

ਅਜੀਤ ਡੈਸਕ 13-07-2026

ਲੁਧਿਆਣਾ, 12 ਜੁਲਾਈ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਦੌਰਾਨ ਰਮੇਸ਼ ਕੁਮਾਰ ਨੂੰ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦਾ ਵਾਰਡ ਪ੍ਰਧਾਨ ਨਿਯੁਕਤ ਕਰਨ ਮੌਕੇ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕੌਂਸਲਰ ਨਿਰਮਲ ਕੈੜਾ ਅਤੇ ਰਾਜੇਸ਼ ਖੋਖਰ ਦੇ ਵਿਸ਼ੇਸ਼ ਯਤਨਾਂ ਅਤੇ ਅਣਥੱਕ ਮਿਹਨਤ ਦਾ ਨਤੀਜਾ ਦੱਸਦੇ ਹੋਏ ਜਿੱਥੇ ਕੈੜਾ ਅਤੇ ਖੋਖਰ ਦੇ ਯਤਨਾਂ ਦੀ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਬੈਂਸ ਨੇ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ’ਤੇ ਰਗੜੇ ਲਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਨਾਕਾਮੀਆਂ ਤੋਂ ਲੋਕ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ ’ਤੇ ਸਿਰਫ਼ ਕਾਗ਼ਜ਼ੀ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਜ਼ਮੀਨੀ ਪੱਧਰ ’ਤੇ ਲੋਕ ਬੁਨਿਆਦੀ ਸਹੂਲਤਾਂ ਲਈ ਵੀ ਤਰਸ ਰਹੇ ਹਨ। ਖ਼ਾਸ ਕਰਕੇ ਦਲਿਤ ਅਤੇ ਪਛੜੇ ਵਰਗ ਲੋਕਾਂ ਦੇ ਹੱਕਾਂ ’ਤੇ ਸ਼ਰ੍ਹੇਆਮ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਨੂੰ ਠੱਪ ਕਰ ਕੇ ਰੱਖ ਦਿੱਤਾ ਗਿਆ ਹੈ, ਜੋ ਕਿ ਬਰਦਾਸ਼ਤ ਯੋਗ ਨਹੀਂ ਹੈ। ਇਸ ਮੌਕੇ ਨਵ-ਨਿਯੁਕਤ ਵਾਰਡ ਪ੍ਰਧਾਨ ਰਮੇਸ਼ ਕੁਮਾਰ ਨੇ ਹਾਈਕਮਾਂਡ, ਸਾਬਕਾ ਵਿਧਾਇਕ ਬੈਂਸ, ਕੌਂਸਲਰ ਕੈੜਾ ਅਤੇ ਰਾਜੇਸ਼ ਖੋਖਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਪ੍ਰਧਾਨ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਕੁਰਬਾਨੀ ਦੇਣ ਦਾ ਅਹਿਦ ਲਿਆ।

ਪਿਛਲੀ ਖ਼ਬਰ ਜਨਤਾ ਦਲ (ਯੂਨਾਈਟਿਡ) ਨੇ ਲੁਧਿਆਣਾ ਜ਼ਿਲ੍ਹਾ ਕਾਰਜਕਾਰਨੀ ਦਾ ਕੀਤਾ ਗਠਨ ਅਗਲੀ ਖ਼ਬਰ ਬਰਸਾਤੀ ਮੌਸਮ ਦੀ ਸ਼ੁਰੂਆਤ ਨਾਲ ਹੀ ਬੇਨਕਾਬ ਹੋਏ ਨਿਗਮ ਦੇ ਦਾਅਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।