12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿਓ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਪੁੱਤਰ ਅਤੇ ਉਸਦੇ ਚਾਰ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 13-07-2026
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਪਿਓ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁੱਤਰ ਅਤੇ ਉਸਦੇ ਚਾਰ ਪਰਿਵਾਰਕ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਵਲੋਂ ਇਹ ਕਾਰਵਾਈ ਜੋਗਿੰਦਰ ਚੌਧਰੀ ਵਾਸੀ ਆਜ਼ਾਦ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਉਸਦੇ ਪੁੱਤਰ ਅਨਿਲ ਕੁਮਾਰ ਨੂੰ ਪੰਮੀ ਦੇਵੀ, ਪੋਤਰੇ ਦੀਪਕ ਕੁਮਾਰ, ਨਿਕਰ ਕੁਮਾਰ ਅਤੇ ਪਵਨ ਨਿਵਾਸੀ ਨਿਊ ਆਜ਼ਾਦ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਕਸਰ ਹੀ ਉਸ ਨੂੰ ਤੰਗ ਪਰੇਸ਼ਾਨ ਕਰਦੇ ਹਨ ਅਤੇ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਉਸ ਦੀ ਮਾਰ ਕੁਟਾਈ ਕੀਤੀ ਅਤੇ ਉਸ ਨੂੰ ਧੱਕੇ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ| ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ| ਪੁਲਿਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਚੋਰੀ ਕਰਨ ਦੇ ਮਾਮਲੇ ’ਚ ਦੋ ਕਾਬੂ ਅਗਲੀ ਖ਼ਬਰ ਜਨਤਾ ਦਲ (ਯੂਨਾਈਟਿਡ) ਨੇ ਲੁਧਿਆਣਾ ਜ਼ਿਲ੍ਹਾ ਕਾਰਜਕਾਰਨੀ ਦਾ ਕੀਤਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।