12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਚੋਰੀ ਕਰਨ ਦੇ ਮਾਮਲੇ ’ਚ ਦੋ ਕਾਬੂ

ਅਜੀਤ ਡੈਸਕ 13-07-2026
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹਿੰਦੂ ਆਗੂ ਦੇ ਦਫਤਰ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ| ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਚੇਤਨ ਬਵੇਜਾ ਵਾਸੀ ਭਾਮੀਆਂ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਮੁਹੰਮਦ ਅਨਵੇਜ ਅਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਕਾਬੂ ਕੀਤਾ ਹੈ| ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਏਸੀ ਦੀਆਂ ਤਾਰਾਂ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਆਪਣੇ ਸਾਥੀਆਂ ਪੰਕਜ ਅਤੇ ਹੋਰਨਾਂ ਨਾਲ ਮਿਲ ਕੇ ਉਸਦੇ ਦਫਤਰ ਵਿਚੋਂ ਏਸੀ ਦੀਆਂ ਤਾਰਾ ਅਤੇ ਯੂਨਿਟ ਚੋਰੀ ਕਰ ਲਿਆ| ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ| ਕਥਿਤ ਦੋਸ਼ੀ ਮੁਹੰਮਦ ਅਨੁਜ ਨੇ ਸਮਾਨ ਚੋਰੀ ਕਰਨ ਤੋਂ ਬਾਅਦ ਰਾਜ ਕੁਮਾਰ ਅਤੇ ਕਬਾੜੀਆ ਰਜਿੰਦਰ ਕੁਮਾਰ ਨੂੰ ਵੇਚ ਦਿੱਤਾ| ਪੁਲਿਸ ਵਲੋਂ ਬਾਕੀ ਰਹਿੰਦੇ ਕਥਿਤ ਦੋਸ਼ੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਿਓ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਪੁੱਤਰ ਅਤੇ ਉਸਦੇ ਚਾਰ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।