12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 13-07-2026
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾ ਬਾਰਾ ਵਿਚ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ ਤੇ ਨਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਿੰਦਰ ਪਾਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਸਰਗੋਧਾ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਜਤਿੰਦਰ ਸਿੰਘ ਉਰਫ ਜਿੰਦੀ, ਹੈਪੀ ਗਿੱਲ ਅਤੇ ਇਕ ਹੋਰ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਜ਼ਮੀਨ ਕਾਰਾ ਬਾਰਾ ਵਿਚ ਸਥਿਤ ਹੈ ਅਤੇ ਬੀਤੇ ਦਿਨ ਜਦੋਂ ਆਪਣੀ ਜ਼ਮੀਨ ‘ਤੇ ਗਿਆ ਤਾਂ ਉਸ ਦੇਖਿਆ ਕਿ ਤਿੰਨ ਨੌਜਵਾਨ ਉਥੋਂ ਕਬਜ਼ਾ ਕਰਨ ਦੀ ਨੀਅਤ ਨਾਲ ਸਮਾਨ ਚੋਰੀ ਕਰ ਰਹੇ ਹਨ, ਜਦੋਂ ਉਸਨੇ ਉਨ੍ਹਾਂ ਦੀਆਂ ਫੋਟੋਆਂ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਦੱਸਿਆ ਕਿ ਉਹ ਬੜੀ ਮੁਸ਼ਕਿਲ ਨਾਲ ਜਾਨ ਬਚਾ ਕੇ ਉਥੋਂ ਆ ਗਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਸੱਤ ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਚੋਰੀ ਕਰਨ ਦੇ ਮਾਮਲੇ ’ਚ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।