13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਗੁਰਮਤਿ ਮੁਕਾਬਲਾ

ਅਜੀਤ ਡੈਸਕ 13-07-2026
ਇਆਲੀ/ਥਰੀਕੇ, 12 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲਦੇ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਅਕੈਡਮੀ ਖਡੂਰ ਜੋਧਾ ਵਲੋਂ ‘ਮੇਰੀ ਸਿੱਖੀ ਮੇਰੀ ਪਹਿਚਾਣ’ ਤਹਿਤ ਗੁਰਮਤਿ ਮੁਕਾਬਲਾ ਕਰਵਾਇਆ ਗਿਆ| ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆਂ ਕਿ ਅਕੈਡਮੀ ਦੇ ਚੇਅਰਮੈਨ ਗੁਰਮੇਲ ਸਿੰਘ ਮੱਲੀ ਯੂ.ਕੇ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲੀ ਯੂ.ਕੇ ਦੀ ਸਰਪ੍ਰਸਤੀ ਹੇਠ ਹੋਈ ਇਸ ਧਾਰਮਿਕ ਪ੍ਰੀਖਿਆ ਦੌਰਾਨ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਦਰਮਿਆਨ ਲਿਖਤੀ ਅਤੇ ਜ਼ੁਬਾਨੀ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਮੈਡਲ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਧਿਆਨ ਸਿੰਘ ਤਲਵੰਡੀ, ਸਤਿੰਦਰ ਕੌਰ ਤਲਵੰਡੀ, ਦਲਵਿੰਦਰ ਸਿੰਘ ਖਡੂਰ, ਅਧਿਆਪਕਾ ਸੁਖਮਨੀ ਕੌਰ, ਅਧਿਆਪਕਾ ਨਰਿੰਦਰ ਕੌਰ, ਗੁਰਦੀਪ ਸਿੰਘ, ਗੁਰਸੇਵਕ ਸਿੰਘ, ਸੁਰਜੀਤ ਸਿੰਘ ਬਾੜੇਵਾਲ, ਗੁਰਪਿੰਦਰ ਸਿੰਘ ਝੰਮਟ, ਲਖਵਿੰਦਰ ਕੌਰ, ਹਰਦੇਵ ਸਿੰਘ ਬੋਪਾਰਾਏ ਆਦਿ ਤੋਂ ਇਲਾਵਾ ਗੁਰਮਤਿ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ|
ਪਿਛਲੀ ਖ਼ਬਰ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਲੋੜ- ਧਾਲੀਵਾਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।