13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਲੋੜ- ਧਾਲੀਵਾਲ

ਅਜੀਤ ਡੈਸਕ 13-07-2026
ਭਾਮੀਆਂ ਕਲਾਂ, 12 ਜੁਲਾਈ (ਜਤਿੰਦਰ ਭੰਬੀ)-ਉਘੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਭਗਵੰਤ ਸਿੰਘ ਧਾਲੀਵਾਲ ਨੇ ਵਧ ਰਹੇ ਪ੍ਰਦੂਸ਼ਣ ਸਬੰਧੀ ਗੱਲਬਾਤ ਕਰਦਿਆਂ ਇਸ ਨੂੰ ਚਿੰਤਾਜਨਕ ਵਿਸ਼ਾ ਦਸੱਦੇ ਹੋਏ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਦਿਨ ਬ ਦਿਨ ਗੰਧਲੇ ਹੋ ਰਹੇ ਵਾਤਾਵਰਣ ਕਰਕੇ ਕਈ ਕਿਸਮ ਦੀਆਂ ਭਿਆਨਕ ਬਿਮਾਰੀਆਂ ਜਨਮ ਲੈ ਰਹੀਆਂ ਹਨ, ਜੋ ਕਿ ਬਹੁਤ ਹੀ ਜ਼ਿਆਦਾ ਘਾਤਕ ਦੱਸੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਭ ਜਾਣਦੇ ਹਾਂ ਕਿ ਹਵਾ ਅਤੇ ਪਾਣੀ ਵਗੈਰ ਜਿਉਣਾ ਸੰਭਵ ਨਹੀਂ ਹੈ ਅਤੇ ਫਿਰ ਵੀ ਆਪਣੀਆਂ ਪੂਰਤੀਆਂ ਲਈ ਬੇਤਹਾਸ਼ਾ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ, ਜੋ ਕਿ ਬੇਹੱਦ ਘਾਤਕ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਹਵਾ ਅਤੇ ਸ਼ੁੱਧ ਪਾਣੀ ਦੇਣਾ ਸਾਡਾ ਮੌਲਿਕ ਅਧਿਕਾਰ ਹੈ। ਇਹ ਸਭ ਕੁੱਝ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਸੀਂ ਆਪਣ ਫਰਜ਼ਾਂ ਦੀ ਪੂਰਤੀ ਕਰਦੇ ਹੋਏ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਮੇਂ ਦੇ ਹਾਣੀ ਬਣਕੇ ਵਾਤਾਵਰਨ ਸੰਸਥਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਸਾਥ ਦੇਈਏ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਗੰਧਲੇ ਹੋ ਰਹੇ ਵਾਤਾਵਰਣ ਨੂੰ
ਬਚਾਉਣ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਵਿਗੜਦੇ ਵਾਤਾਵਰਣ ਕਰਕੇ ਧਰਤੀ ਦਾ ਤਾਪਮਾਨ ਨਿਰੰਤਰ ਵੱਧ ਰਿਹਾ ਹੈ, ਜਿਸ ਦਾ ਮਨੁੱਖੀ ਜੀਵਨ, ਪੌਦਿਆਂ ਅਤੇ ਜਾਨਵਰਾਂ ‘ਤੇ ਬੁਰਾ ਅਸਰ ਪੈ ਰਿਹਾ ਹੈ। ਇਸ ਕਰਕੇ ਵਾਤਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕਰਦੇ ਰਹਿਣਾ ਬਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਵੈਟਰਨਰੀ ਅਤੇ ਲਾਈਵ ਸਟਾਕ ਇਨੋਵੇਸ਼ਨ ਅਤੇ ਇਨਕਿਉਬੇਸ਼ਨ ਫਾਊਂਡੇਸ਼ਨ ਨੇ ਪਰੋਡੈਂਸ ਟੈਕਨਾਲੋਜ਼ੀਜ਼ ਪ੍ਰਾ. ਲਿਮ. ਨਾਲ ਕੀਤਾ ਇਕਰਾਰ... ਅਗਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਗੁਰਮਤਿ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।