11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਖ਼ਤਰਨਾਕ ਗੈਂਗਸਟਰ ਅਤੇ ਉਸ ਦੇ ਤਿੰਨ ਸਾਥੀ ਹਥਿਆਰਾਂ ਸਮੇਤ ਕਾਬੂ

ਅਜੀਤ ਡੈਸਕ 14-07-2026

ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਅਤੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪੁਨੀਤ ਬੈਂਸ ਉਰਫ ਮਨੀ ਵਾਸੀ ਚੀਮਾ ਚੌਕ, ਨਵੀਨ ਨੇਗੀ ਵਾਸੀ ਗੀਤਾ ਨਗਰ, ਗੋਰਵ ਡੰਗ ਵਾਸੀ ਬਸਤੀ ਗੁਜਰਾਂ ਅਤੇ ਅਮਨ ਮਲਿਕ ਉਰਫ ਭੋਲਾ ਵਾਸੀ ਪ੍ਰਭਾਤ ਨਗਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੁਨੀਤ ਬੈਂਸ ਖ਼ਿਲਾਫ਼ 16 ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ ਅਤੇ ਇਹ ਸਾਰੇ ਸੰਗੀਨ ਕਿਸਮ ਦੇ ਮਾਮਲੇ ਹਨ, ਜਦਕਿ ਨਵੀਨ ਨੇਗੀ ਖ਼ਿਲਾਫ਼ 9 ਮਾਮਲੇ ਦਰਜ ਹਨ, ਅਮਨ ਵੀ ਦੋ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਗੌਰਵ ਡੰਗ ਖ਼ਿਲਾਫ਼ ਵੀ ਤਿੰਨ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲਾਂ, ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਹਨ ਅਤੇ ਬੀਤੀ ਰਾਤ ਇਹ ਫ਼ਿਰੋਜ਼ਪੁਰ ਰੋਡ ’ਤੇ ਨਹਿਰ ਨੇੜੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ। ਪੁਲਿਸ ਵਲੋਂ ਸੂਚਨਾ ਮਿਲਣ ’ਤੇ ਫ਼ੌਰੀ ਕਾਰਵਾਈ ਕਰਦੇ ਇਹਨਾਂ ਨੂੰ ਕਾਬੂ ਕਰ ਲਿਆ। ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਤੇਜ਼ ਰਫਤਾਰ ਮੋਟਰਸਾਈਕਲ ਦੀ ਟੱਕਰ ਨਾਲ ਐਕਟਿਵਾ ਨੂੰ ਲੱਗੀ ਅੱਗ ਅਗਲੀ ਖ਼ਬਰ ਧੂਰੀ ਲਾਈਨ ਇਲਾਕੇ ’ਚ ਫਾਸਟ ਫੂਡ ਦੀ ਦੁਕਾਨ ’ਤੇ ‘ਤੇਜ਼ਾਬੀ’ ਹਮਲਾ, 3 ਲੋਕ ਝੁਲਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।