08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ

ਅਜੀਤ ਡੈਸਕ 15-07-2026

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਮਨਦੀਪ ਸਿੰਘ ਉਰਫ ਰਾਜਾ ਵਾਸੀ ਭੱਟੀਆਂ, ਹਰਭਜਨ ਸਿੰਘ ਉਰਫ ਭਜਨਾ ਵਾਸੀ ਭੱਟੀਆਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ 16 ਮੋਬਾਈਲ ਅਤੇ ਇੱਕ ਲੋਹੇ ਦਾ ਦਾਤ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਰਮਨਦੀਪ ਖਿਲਾਫ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਹੀ ਛੇ ਮੁਕਦਮੇ ਦਰਜ ਹਨ ਜਦਕਿ ਹਰਭਜਨ ਸਿੰਘ ਉਰਫ ਭਜਨਾ 12 ਮੁਕਦਮਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਚਿੱਟੀ ਕਲੋਨੀ ਭੱਟੀਆਂ ਨੇੜੇ ਸ਼ਮਸ਼ਾਨ ਘਾਟ ’ਤੇ ਬੈਠ ਕੇ ਮੁੜ ਤੋਂ ਸ਼ਹਿਰ ਵਿਚ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਿਸ ਨੂੰ ਇਤਲਾਹ ਮਿਲਣ ‘ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਇਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸੁੰਦਰ ਨਗਰ ਬਹੁ ਮੰਜ਼ਿਲਾ ਇਮਾਰਤ ਮਾਮਲੇ ’ਚ ਵੱਡੀ ਕਾਰਵਾਈ ਅਗਲੀ ਖ਼ਬਰ ਸਵਰਨਕਾਰ ਦੀ ਦੁਕਾਨ ਤੋਂ ਔਰਤ ਸੋਨੇ ਦੀ ਮੁੰਦਰੀ ਚੋਰੀ ਕਰਕੇ ਹੋਈ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।