09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੀ. ਏ. ਯੂ. ਨੇ ਖੇਤੀ ਉਦਯੋਗ ਸਥਾਪਿਤ ਕਰਨ ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ

ਅਜੀਤ ਡੈਸਕ 15-07-2026
ਲੁਧਿਆਣਾ, 14 ਜੁਲਾਈ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਸਕਿੱਲ ਡਿਵੈੱਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ ‘ਪੰਜ ਦਿਨਾਂ ਦਾ ਸਿਖਲਾਈ ਕੋਰਸ ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲਡਿਵੈੱਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿਚ 35 ਸਿਖਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਕਿ ਕਿਸਾਨ ਵੀਰ ਕੇਵਲ ਖੇਤੀ ਤੱਕ ਹੀ ਸੀਮਿਤ ਨਾ ਰਹਿਣ, ਬਲਕਿ ਖੇਤੀ ਉਪਜਾਂ ਦੀ ਪ੍ਰੋਸੈਸਿੰਗ ਕਰਕੇ ਚੰਗਾ ਮੁਨਾਫਾ ਕਮਾਉਣ ਅਤੇ ਸਮਾਜ ਵਿੱਚ ਇੱਕ ਸਫਲ ਉੱਦਮੀ ਵਜੋਂ ਆਪਣੀ ਇੱਕ ਵਿਲੱਖਣ ਪਹਿਚਾਣ ਕਾਇਮ ਕਰਨ। ਇਸ ਮੌਕੇ ’ਤੇ ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਇਸ ਕੋਰਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ’ਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਤਰਸੇਮ ਚੰਦ ਨੇ ਦੱਸਿਆ ਕਿ ਇਸ ਕੋਰਸ ਵਿਚ ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਵਿਭਾਗ ਦੇ ਵੱਖ-ਵੱਖ ਮਾਹਿਰਾਂ ਡਾ. ਐਮ. ਐੱਸ. ਆਲਮ, ਡਾ. ਪ੍ਰੀਤਇੰਦਰ ਕੌਰ, ਡਾ. ਗੁਰਵੀਰ ਕੌਰ, ਡਾ. ਸਤੀਸ਼ ਕੁਮਾਰ ਗੁਪਤਾ, ਡਾ. ਗੁਰਨਾਜ ਸਿੰਘ ਗਿੱਲ, ਡਾ. ਮਨਿੰਦਰ ਕੌਰ, ਡਾ. ਮਨਪ੍ਰੀਤ ਕੌਰ ਸੈਣੀ, ਡਾ. ਸਤੀਸ਼ ਕੁਮਾਰ ਗੁਪਤਾ, ਡਾ. ਰੋਹਿਤ ਸ਼ਰਮਾ, ਡਾ. ਕਿਰਨਦੀਪ ਅਤੇ ਡਾ. ਪ੍ਰੀਤੀ, ਐਗਮਾਰਕ ਸਬੰਧੀ ਡਾ. ਮਨਮੀਤ ਮਾਨਵ, ਸਕੂਲ ਆਫ਼ ਬਿਜਨਸ ਸਟੱਡੀਜ ਤੋਂ ਡਾ. ਖੁਸ਼ਦੀਪ ਸਿੰਘ ਧਾਰਨੀ, ਪਸਾਰ ਸਿੱਖਿਆ ਵਿਭਾਗ ਤੋਂ ਡਾ. ਦਵਿੰਦਰ ਤਿਵਾੜੀ ਨੇ ਆਪਣੇ ਵਿਸ਼ਿਆਂ ਉੱਪਰ ਭਰਪੂਰ ਜਾਣਕਾਰੀ ਦਿੱਤੀ ਅਤੇ ਸਿਖਿਆਰਥੀਆਂ ਨਾਲ ਪ੍ਰੈਕਟੀਕਲ ਤਰੀਕੇ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ।
ਪਿਛਲੀ ਖ਼ਬਰ ਕਾਰ ਵਿਚੋਂ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ ਅਗਲੀ ਖ਼ਬਰ ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।