ਕਾਰ ਵਿਚੋਂ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ
ਅਜੀਤ ਡੈਸਕ
15-07-2026
ਗੰਦਗੀ ਫੈਲਾਉਣ ਦੇ ਮਾਮਲੇ ’ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ
ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਕਾਰਪੋਰੇਸ਼ਨ ਇੰਜੀਨੀਅਰ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ ਜ਼ੋਨ ਬੀ. ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਬਿੱਲਾ ਡੇਅਰੀ, ਸਤਨਾਮ ਸਿੰਘ ਬਾਵਾ ਡੇਅਰੀ, ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀਆਂ ਉਤੇ ਡੇਅਰੀ ਵਿਚ ਗੰਦਗੀ ਫੈਲਾਉਣ ਦਾ ਦੋਸ਼ ਹੈ।
ਘਰ ਵਿਚ ਚੋਰੀ
ਸਥਾਨਕ ਦਲੇਰ ਨਗਰ ਤੋਂ ਚੋਰਾਂ ਵਲੋਂ ਜਤਿਨ ਕੁਮਾਰ ਦੇ ਘਰ ਦੇ ਤਾਲੇ ਤੋੜ ਕੇ ਸਾਮਾਨ ਚੋਰੀ ਕਰ ਲਿਆ ਗਿਆ। ਜਤਿਨ ਆਪਣੇ ਪਿੰਡ ਉਤਰ ਪ੍ਰਦੇਸ਼ ਗਿਆ ਹੋਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਵਿਚ ਪਈ 10 ਹਜ਼ਾਰ ਦੀ ਨਗਦੀ, ਗੈਸ ਸਲੰਡਰ, ਮੋਟਰਸਾਈਕਲ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।
ਸ਼ੱਕੀ ਹਾਲਾਤਾਂ ਵਿਚ ਨੌਜਵਾਨ ਲੜਕੀ ਲਾਪਤਾ
ਸਥਾਨਕ ਜੀਵਨ ਨਗਰ ਤੋਂ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਲੜਕੀ ਦੀ ਮਾਂ ਰਾਜ਼ੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਲੜਕੀ ਘਰੋਂ ਗਈ, ਪਰ ਵਾਪਸ ਨਹੀਂ ਆਈ।
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਪ੍ਰਿੰਸ ਕੁਮਾਰ ਵਾਸੀ ਇਕਜੋਤ ਨਗਰ ਦੀ ਸ਼ਿਕਾਇਤ ‘ਤੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਉਸਦੀ ਫਾਸਟ ਫੂਡ ਦੀ ਦੁਕਾਨ ‘ਤੇ ਆਏ ਅਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਦੋਸ਼ੀ ਦੁਕਾਨ ਦੀ ਭੰਨ ਤੋੜ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।