23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਰੇਲਵੇ ਟਰੈਕ ’ਤੇ ਉਤਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਭੁਪਿੰਦਰ ਸਿੰਘ ਬੈਂਸ)- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੁੱਧਵਾਰ ਨੂੰ ਰੇਲਵੇ ਸਟੇਸ਼ਨ ਵਿਖੇ ਚਲਾਏ ਗਏ ਸਫਾਈ ਅਭਿਆਨ ਵਿਚ ਹਿੱਸਾ ਲਿਆ। ਇਸ ਦੌਰਾਨ ਉਹ ਖੁਦ ਰੇਲਵੇ ਟਰੈਕ ‘ਤੇ ਉਤਰੇ, ਹੱਥਾਂ ਵਿਚ ਦਸਤਾਨੇ ਪਾ ਕੇ ਟਰੈਕ ’ਤੇ ਪਿਆ ਕੂੜਾ ਚੁੱਕਿਆ ਅਤੇ ਉਸ ਨੂੰ ਕੂੜੇਦਾਨ ‘ਚ ਪਾਇਆ। ਇਸ ਮੌੇਕੇ ਬਿੱਟੂ ਨੇ ਕਿਹਾ ਕਿ ਉਹ ਇਹ ਕੰਮ ਸਿਰਫ ਦਿਖਾਵੇ ਲਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਭਾਵੇਂ ਮਸ਼ੀਨਾਂ ਰਾਹੀਂ ਵੀ ਸਫਾਈ ਕਰਵਾਈ ਜਾ ਸਕਦੀ ਸੀ। ਪਰ ਉਨ੍ਹਾਂ ਦਾ ਮਕਸਦ ਖੁਦ ਸਫਾਈ ਕਰਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਲੋਕਾਂ ਦੀ ਭਾਗੀਦਾਰੀ ਤੋਂ ਬਿਨ੍ਹਾਂ ਕਿਸੇ ਵੀ ਸਫਾਈ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਨਹੀ ਬਣਾਇਆ ਜਾ ਸਕਦਾ।
ਪਿਛਲੀ ਖ਼ਬਰ ਭਾਰੀ ਮਾਤਰਾ ਵਿਚ ਗਾਂਜੇ ਸਮੇਤ ਇਕ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਵਲੋਂ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।