23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਆਹੁਤਾ ਦੀ ਕੁੱਟਮਾਰ ਕਰਨ ਤੇ ਪਤੀ ਸਮੇਤ 11 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਸਮੇਤ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਾਜਵਿੰਦਰ ਕੌਰ ਵਾਸੀ ਬਸੰਤ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਰੋਬਿਟ ਸਿੱਧੂ, ਬਾਬਾ ਅਮਨਦੀਪ ਉਰਫ਼ ਕੈਪਟਨ ਨੰਦੂ ਅਤੇ ਸੱਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਰੋਬਿਟ ਸਿੱਧੂ ਨਾਲ 2021 ਵਿਚ ਹੋਈ ਸੀ ਅਤੇ ਕੁਝ ਸਮੇਂ ਬਾਅਦ ਹੀ ਉਹ ਉਸ ਨਾਲ ਝਗੜਾ ਕਰਨ ਲੱਗ ਪਿਆ। ਜਿਸ ਕਾਰਨ ਉਹ ਆਪਣੀ ਮਾਂ ਦੇ ਘਰ ਰਹਿਣ ਲੱਗ ਪਈ ਸੀ। ਬੀਤੇ ਦਿਨ ਉਕਤ ਕਥਿਤ ਦੋਸ਼ੀ ਆਪਣੇ ਸਾਥੀਆਂ ਨਾਲ ਉਸ ਦੇ ਪੇਕੇ ਘਰ ਆਇਆ ਤੇ ਉਸ ‘ਤੇ ਹਮਲਾ ਕਰ ਦਿੱਤਾ। ਕਥਿਤ ਦੋਸ਼ੀ ਵਲੋਂ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਅਤੇ ਘਰ ਦੀ ਭੰਨਤੋੜ ਕਰਨ ਉਪਰੰਤ ਫ਼ਰਾਰ ਹੋ ਗਏ। ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ ਅਗਲੀ ਖ਼ਬਰ ਡੀ. ਸੀ. ਦਫ਼ਤਰ ਵਿਚ ਤਾਇਨਾਤ ਮਹਿਲਾ ਕਲਰਕ ਦਾ ਮੋਬਾਈਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।