23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ ਛੇ ਚੋਰੀ ਸ਼ੁਦਾ ਮੋਟਰਸਾਈਕਲ, ਦੋ ਐਕਟਿਵਾ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੁਨੀਲ ਕੁਮਾਰ ਉਰਫ਼ ਸੋਨੂੰ ਪੁੱਤਰ ਨਸ਼ੱਤਰ ਸਿੰਘ ਵਾਸੀ ਅਬਦੁੱਲਾਪੁਰ ਬਸਤੀ ਸ਼ਾਮਿਲ ਹਨ। ਚੋਰੀਸ਼ੁਦਾ ਮੋਟਰਸਾਈਕਲ ਵੇਚਣ ਲਈ ਆਪਣੇ ਸਾਥੀਆਂ ਰੋਹਿਤ ਪੁੱਤਰ ਕਰਨ ਵਾਸੀ ਈ.ਡਬਲਯੂ.ਐਸ. ਕਾਲੋਨੀ ਜਮਾਲਪੁਰ ਅਤੇ ਅਭਿਸ਼ੇਕ ਪੁੱਤਰ ਪ੍ਰਦੀਪ ਕੁਮਾਰ ਵਾਸੀ ਈ.ਡਬਲਯੂ.ਐਸ. ਕਾਲੋਨੀ ਜਮਾਲਪੁਰ ਸ਼ਾਮਿਲ ਹਨ ਅਤੇ ਇਹ ਕਥਿਤ ਦੋਸ਼ੀ ਮਨਜੀਤ ਨਗਰ ਵੱਲ ਜਾ ਰਹੇ ਸਨ। ਪੁਲਿਸ ਨੇ ਤਿੰਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪਹਿਲਾਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ। ਬਾਅਦ ਵਿਚ ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕੀਤੇ ਹੋਏ 4 ਹੋਰ ਮੋਟਰਸਾਈਕਲ ਅਤੇ 2 ਐਕਟਿਵਾ ਵੀ ਬਰਾਮਦ ਕੀਤੀਆਂ ਗਈਆਂ। ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਸੂਬੇ ਅੰਦਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਸਾਰ ਲੈਣ ਵਾਲੀ ਪਹਿਲੀ ਪਾਰਟੀ ਬਣੀ-ਵਿਧਾਇਕ ਸੰਗੋਵਾਲ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਤੇ ਪਤੀ ਸਮੇਤ 11 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।