24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਸ਼ਵ ਬੈਂਕ ਦੀ ਟੀਮ ਨੇ ਸਤਹੀ ਜਲ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਭੁਪਿੰਦਰ ਸਿੰਘ ਬੈਂਸ)-ਵਿਸ਼ਵ ਬੈਂਕ ਅਤੇ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਵਲੋਂ ਵਿੱਤੀ ਸਹਾਇਤਾ ਪ੍ਰਾਪਤ ਸਤਹੀ ਜਲ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀ.ਏ.ਬੀ. ਦੀ ਟੀਮ ਦੋ ਦਿਨਾਂ ਦੌਰੇ ’ਤੇ ਸ਼ਹਿਰ ਪੁੱਜੀ। ਇਸ ਦੌਰਾਨ ਟੀਮ ਨੇ ਪ੍ਰੋਜੈਕਟ ਨਾਲ ਸਬੰਧਿਤ ਵੱਖ-ਵੱਖ ਕੰਮਾਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਨਗਰ ਨਿਗਮ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਡੀ.ਏ.ਬੀ. ਦੇ ਚੇਅਰਮੈਨ ਲਿੳਨ ਲੈਂਪਰੇਖਟ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕਰਕੇ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਟੀਮ ਨੇ ਪਿੰਡ ਬਿਲਗਾ ਵਿਖੇ ਬਣ ਰਹੇ 580 ਐਮ.ਐਲ.ਡੀ. ਜਲ ਸ਼ੁਧੀਕਰਨ ਪਲਾਂਟ, ਮੁੱਖ ਪਾਈਪਲਾਈਨ ਅਤੇ ਓਵਰਹੈਡ ਸਰਵਿਸ ਰਿਜਰਵਇਰਾਂ ਦਾ ਨਿਰੀਖਣ ਕੀਤਾ। ਸਮੀਖਿਆ ਮੀਟਿੰਗ ਦੌਰਾਨ ਪ੍ਰੋਜੈਕਟ ਦੀ ਪ੍ਰਗਤੀ, ਠੇਕਾ ਪ੍ਰਬੰਧਨ, ਆਪਸੀ ਤਾਲਮੇਲ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸਤਹੀ ਜਲ ਸਪਲਾਈ ਪ੍ਰੋਜੈਕਟ ਲੁਧਿਆਣਾ ਦੇ ਲੋਕਾਂ ਨੂੰ ਭਵਿੱਖ ਵਿਚ ਸਾਫ਼ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇਕ ਮਹੱਤਵਪੂਰਨ ਯੋਜਨਾ ਹੈ ਅਤੇ ਨਗਰ ਨਿਗਮ ਇਸ ਨੂੰ ਉੱਚ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਿਆਂ ਨਾਲ ਕਾਲਜ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਸੂਬੇ ਅੰਦਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਸਾਰ ਲੈਣ ਵਾਲੀ ਪਹਿਲੀ ਪਾਰਟੀ ਬਣੀ-ਵਿਧਾਇਕ ਸੰਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।