24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ‘ਪ੍ਰੋਜੈਕਟ ਅਰਥ ਕ੍ਰਾਂਤੀ’ ਦੀ ਸ਼ੁਰੂਆਤ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪੱਧਰੀ ਵਿੱਤੀ ਸਾਖਰਤਾ ਪ੍ਰੋਗਰਾਮ ‘ਪ੍ਰੋਜੈਕਟ ਅਰਥ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ। ਇਸ ਪਹਿਲ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਤੀ ਪ੍ਰਬੰਧਨ ਅਤੇ ਜ਼ਿੰਮੇਵਾਰ ਆਰਥਿਕ ਵਿਵਹਾਰ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਇਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਰਾਹੀਂ ਸਮਾਜਿਕ ਸੇਵਾ ਅਤੇ ਵਿਹਾਰਕ ਸਿੱਖਣ ਦਾ ਵਿਲੱਖਣ ਮੌਕਾ ਵੀ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵਿੱਤੀ ਸਾਖਰਤਾ ਹਰ ਵਿਦਿਆਰਥੀ ਲਈ ਇਕ ਬੁਨਿਆਦੀ ਜੀਵਨ ਹੁਨਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਜਟ ਬਣਾਉਣਾ, ਬੱਚਤ ਦੀ ਮਹੱਤਤਾ, ਬੈਂਕਿੰਗ ਸੇਵਾਵਾਂ, ਡਿਜੀਟਲ ਭੁਗਤਾਨ, ਸਾਈਬਰ ਸੁਰੱਖਿਆ, ਵਿੱਤੀ ਯੋਜਨਾਬੰਦੀ, ਸਰਕਾਰੀ ਭਲਾਈ ਸਕੀਮਾਂ ਅਤੇ ਜ਼ਿੰਮੇਵਾਰ ਵਿੱਤੀ ਫ਼ੈਸਲੇ ਲੈਣ ਬਾਰੇ ਸਮੇਂ ਸਿਰ ਜਾਣਕਾਰੀ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਤਮਨਿਰਭਰ ਅਤੇ ਜਾਗਰੂਕ ਨਾਗਰਿਕ ਬਣਾਉਣ ਵਿਚ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਨੂੰ ਪੜਾਵਾਂ ਵਿਚ ਲਾਗੂ ਕੀਤਾ ਜਾਵੇਗਾ। ਪਹਿਲੇ ਪੜਾਅ ਦੌਰਾਨ ਲਗਭਗ 50 ਹਜ਼ਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਸੈਸ਼ਨਾਂ ਰਾਹੀਂ ਲਾਭ ਪਹੁੰਚਾਇਆ ਜਾਵੇਗਾ, ਜਿਸ ਤੋਂ ਬਾਅਦ ਇਸ ਦਾ ਵਿਸਥਾਰ ਜ਼ਿਲ੍ਹੇ ਦੇ ਹੋਰ ਸਕੂਲਾਂ ਤੱਕ ਕੀਤਾ ਜਾਵੇਗਾ। ਇਸ ਪ੍ਰੋਗਰਾਮ ਤਹਿਤ ਚੁਣੇ ਗਏ ਵਿਦਿਆਰਥੀ ਇੰਟਰਨਾਂ ਨੂੰ ਵਿੱਤੀ ਮਾਹਿਰਾਂ ਵਲੋਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਪੂਰੀ ਹੋਣ ਤੋਂ ਬਾਅਦ ਇਹ ਇੰਟਰਨ ਸਰਕਾਰੀ ਸਕੂਲਾਂ ਵਿਚ ਇੰਟਰ ਐਕਟਿਵ ਵਿੱਤੀ ਸਾਖਰਤਾ ਸੈਸ਼ਨ ਕਰਵਾਉਣਗੇ, ਜਿਸ ਨਾਲ ਸਕੂਲੀ ਵਿਦਿਆਰਥੀਆਂ ਨੂੰ ਵਿਹਾਰਕ ਅਤੇ ਆਸਾਨ ਢੰਗ ਨਾਲ ਵਿੱਤੀ ਜਾਣਕਾਰੀ ਪ੍ਰਾਪਤ ਹੋਵੇਗੀ। ਸਮਾਗਮ ਵਿਚ ਸੀ.ਟੀ. ਯੂਨੀਵਰਸਿਟੀ ਦੇ ਕਰੀਅਰ ਰਿਸੋਰਸ ਸੈਂਟਰ ਦੇ ਡਾਇਰੈਕਟਰ ਡਾ. ਪੰਕਜ ਜੈਨ, ਲੁਧਿਆਣਾ ਦੇ ਲੀਡ ਜ਼ਿਲ੍ਹਾ ਮੈਨੇਜਰ ਗੁਰਦੀਪ ਸਿੰਘ, ਹੈੱਡ ਗਵਰਨੈਂਸ ਸੈੱਲ ਅੰਬਰ ਬੰਦੋਪਾਧਿਆਏ, ਗਵਰਨੈਂਸ ਸੈੱਲ ਦੀ ਮੈਂਬਰ ਗੁਰਮੇਹਰ ਕੌਰ, ਉਦੈਵੀਰ ਸਿੰਘ, ਉਦਭਵ ਗੋਇਲ ਅਤੇ ਭਾਵਨਾ ਗਹਿਲੋਤ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਅਗਲੀ ਖ਼ਬਰ -ਸਤਲੁਜ ਕਲੱਬ ਚੋਣਾਂ-2026- ਵਿੱਤ ਸਕੱਤਰ ਦੇ ਅਹੁਦੇ ਲਈ ਐਸ.ਐਸ. ਖੁਰਾਣਾ ਵਲੋਂ ਚੋਣ ਲੜਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।