24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਲੁਧਿਆਣਾ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 3 ਅਗਸਤ ਤੱਕ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਿਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।
ਪਿਛਲੀ ਖ਼ਬਰ ਪੀ.ਏ.ਯੂ. ਮਾਹਿਰਾਂ ਨੇ ਨਰਮੇ ਦੀ ਚਿੱਟੀ ਮੱਖੀ ਦੀ ਸਰਵਪੱਖੀ ਰੋਕਥਾਮ ਦੇ ਸੁਝਾਅ ਕਿਸਾਨਾਂ ਨੂੰ ਦਿੱਤੇ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ‘ਪ੍ਰੋਜੈਕਟ ਅਰਥ ਕ੍ਰਾਂਤੀ’ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।