24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੀ.ਏ.ਯੂ. ਮਾਹਿਰਾਂ ਨੇ ਨਰਮੇ ਦੀ ਚਿੱਟੀ ਮੱਖੀ ਦੀ ਸਰਵਪੱਖੀ ਰੋਕਥਾਮ ਦੇ ਸੁਝਾਅ ਕਿਸਾਨਾਂ ਨੂੰ ਦਿੱਤੇ

ਅਜੀਤ ਡੈਸਕ 16-07-2026
ਲੁਧਿਆਣਾ, 15 ਜੁਲਾਈ (ਭੰਬੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਇੰਸਦਾਨਾਂ ਵਲੋਂ ਨਰਮੇ ਪੱਟੀ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਦੌਰਾਨ ਪਤਾ ਲੱਗਾ ਹੈ ਕਿ ਨਰਮੇ ਦੇ ਕੁਝ ਖੇਤਾਂ ਵਿਚ ਚਿੱਟੀ ਮੱਖੀ ਦਾ ਹਮਲਾ ਘੱਟੋ-ਘੱਟ ਪੱਧਰ (6 ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ। ਹਾਲਾਂਕਿ ਜ਼ਿਆਦਾਤਾਰ ਖੇਤਾਂ ਵਿਚ ਚਿੱਟੀ ਮੱਖੀ ਦੀ ਜਨਸੰਖਿਆ ਘੱਟ ਹੈ ਪਰ ਅੱਜ ਕੱਲ੍ਹ ਦੇ ਮੌਸਮ ਦੇ ਅਨੁਕੁਲ ਹੋਣ ਕਰਕੇ ਇਨ੍ਹਾਂ ਦੀ ਜਨਸੰਖਿਆ ਵਿਚ ਤੇਜੀ ਨਾਲ ਵਾਧਾ ਹੋ ਰਿਹਾ ਹੈ। ਨਰਮੇ ਬਾਰੇ ਕੀਟ ਵਿਗਿਆਨ ਮਾਹਿਰ ਡਾ. ਵਿਜੇ ਕੁਮਾਰ ਨੇ ਕਿਸਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ। ਚਿੱਟੀ ਮੱਖੀ ਦੀ ਸਰਵਪੱਖੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ। ਇਸ ਦੇ ਸਰਵੇਖਣ ਲਈ ਇਕ ਏਕੜ ਖੇਤ ਵਿੱਚੋਂ 10 ਬੂਟਿਆਂ ਦੀ ਚੋਣ ਕਰੋ ਅਤੇ ਇੱਕ ਬੂਟੇ ਦੇ ਉੱਪਰਲੀ ਛੱਤਰੀ ਦੇ ਤਿੰਨ ਪੱਤਿਆਂ ਤੋਂ ਚਿੱਟੀ ਮੱਖੀ ਦੀ ਗਿਣਤੀ ਕਰੋ, ਜੇਕਰ 6 ਚਿੱਟੀ ਮੱਖੀ ਪ੍ਰਤੀ ਪੱਤਾ ਨਜ਼ਰ ਆਵੇ ਤਾਂ ਕੀਟਨਾਸ਼ਕਾਂ ਦਾ ਛਿੜਕਾਅ ਕਰੋ। ਇਸ ਸੰਬੰਧੀ ਕੁਝ ਹੋਰ ਜ਼ਰੂਰੀ ਸੁਝਾਅ ਦਿੰਦਿਆਂ ਮਾਹਿਰਾਂ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਸੋਕਾ ਨਾ ਲੱਗਣ ਦਿਓ। ਨਾਈਟ੍ਰੋਜਨ ਖਾਦ ਸਿਫਾਰਸ਼ ਕੀਤੀ ਮਾਤਰਾ ਤੋਂ ਵੱਧ ਨਾ ਪਾਓ । ਨਰਮੇ ਤੋ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਖੀਰਾ, ਚੱਪਣ ਕੱਦੂ, ਤਰ, ਆਲੂ, ਟਮਾਟਰ, ਮਿਰਚਾਂ, ਮੂੰਗੀ ਆਦਿ ‘ਤੇ ਵੀ ਪਾਇਆ ਜਾਂਦਾ ਹੈ, ਇਸ ਲਈ ਇਨ੍ਹਾਂ ਫਸਲਾਂ ਉੱਪਰ ਅਤੇ ਨਰਮੇ ਉੱਪਰ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਲੋੜ ਮੁਤਾਬਿਕ ਰੋਕਥਾਮ ਕਰੋ, ਘੱਟ ਲਾਗਤ ਵਾਲੇ ਪੀਲੇ ਕਾਰਡ 40 ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿਚ ਲਗਾਓ ਜੋ ਕਿ ਸ਼ੁਰੂਆਤੀ ਅਵਸਥਾ ਵਿਚ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਣ ਵਿੱਚ ਸਹਾਇਕ ਹਨ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ 29 ਨੌਜਵਾਨ ਲੇਖਕਾਂ ਦੀਆਂ 40 ਕਿਤਾਬਾਂ ਪ੍ਰਕਾਸ਼ਿਤ ਅਗਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।