11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼ੱਕੀ ਹਾਲਾਤ ’ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 17-07-2026
ਢੰਡਾਰੀ ਕਲਾਂ/ਲੁਧਿਆਣਾ, 16 ਜੁਲਾਈ (ਜਸਵੀਰ ਸਿੰਘ ਬੰਗਾ)-ਚੌਂਕੀ ਕੰਗਣਵਾਲ ਅਧੀਨ ਆਉਂਦੇ ਇਲਾਕੇ ਸੁਪਰੀਮ ਕਲੋਨੀ ‘ਚ ਰਹਿੰਦੇ 19 ਸਾਲਾਂ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ‘ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਚੌਂਕੀ ਕੰਗਣਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਸਮੀਰ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਪਿਛਲੇ ਕਈ ਦਿਨਾਂ ਤੋਂ ਵਿਹਲਾ ਹੀ ਘੁੰਮ ਰਿਹਾ ਸੀ। ਮ੍ਰਿਤਕ ਦੇ ਪਿਤਾ ਸੁਨੀਲ ਨੇ ਦੱਸਿਆ ਕਿ ਉਹ ਫੈਕਟਰੀ ਵਿਚ ਕੰਮ ਕਰਦਾ ਹੈ ਅਤੇ ਜਦੋਂ ਉਹ ਘਰ ਆਇਆ ਤਾਂ ਉਸਦੇ ਲੜਕੇ ਨੇ ਖੁਦਕੁਸ਼ੀ ਕਰ ਲਈ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਐਕਟੀਵਾ ਖੋਹ ਕੇ ਫਰਾਰ
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਟਾਰ ਰੋਡ ’ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਪ੍ਰਵੀਨ ਕੁਮਾਰ ਵਾਸੀ ਕ੍ਰਿਸ਼ਨਾ ਕਲੋਨੀ ਦੀ ਸ਼ਿਕਾਇਤ ਕੇਸ ਦਰਜ ’ਚ ਕਰ ਲਿਆ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਸਟਾਰ ਰੋਡ ’ਤੇ ਜਾ ਰਿਹਾ ਸੀ ਕਿ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਐਕਟਿਵਾ ਦੀ ਚਾਬੀ ਦੀ ਮੰਗ ਕੀਤੀ ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹ ਲੁਟੇਰੇ ਉਸ ਨਾਲ ਉਲਝ ਪਏ ਅਤੇ ਜ਼ਬਰਦਸਤੀ ਉਸਦਾ ਐਕਟੀਵਾ ਖੋਹ ਕੇ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ| ਹਾਲ ਦੀ ਘੜੀ ਇਹਨਾਂ ਲੁਟੇਰਿਆਂ ਦਾ ਕੁਝ ਪਤਾ ਨਹੀਂ ਲੱਗਾ ਹੈ| ਪੁਲਿਸ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।