11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਕੀਰਤਨ ਤੇ ਜਪ ਤਪ ਸਮਾਗਮ

ਅਜੀਤ ਡੈਸਕ 17-07-2026
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਆਮਦ ਤੇ ਕਰਵਾਏ ਕੀਰਤਨ ਤੇ ਜਪ ਤਪ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ| ਇਸ ਦੌਰਾਨ ਗੁਰਬਾਣੀ ਕੀਰਤਨ ਕਰਨ ਵਾਲੀਆਂ ਬੀਬੀਆਂ ਦਵਿੰਦਰ ਕੌਰ, ਮਨਜੀਤ ਕੌਰ, ਰਾਜਨੀਇੰਦਰ ਕੌਰ, ਜਸਪਾਲ ਕੌਰ ਮਖਿਜਾ, ਅਮ੍ਰਿਤਪਾਲ ਕੌਰ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਸਮਾਗਮ ’ਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ, ਰਜਨੀਇੰਦਰ ਕੌਰ, ਸੋਨੀ ਸਲੂਜਾ, ਰਵਿੰਦਰ ਕੌਰ ਰਹੇਜਾ, ਜਸਵਿੰਦਰ ਕੌਰ, ਤੇਜਿੰਦਰ ਕੌਰ, ਸੁਰਿੰਦਰ ਕੌਰ ਬਾਂਸਲ ਸਮੇਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਵਾਲੀਆਂ ਮੋਟਰਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ’ਤੇ ਕਿਸਾਨਾਂ ਨੇ ਬਿਜਲੀ ਗਰਿੱਡ ਘੇਰਿਆ ਅਗਲੀ ਖ਼ਬਰ ਦੁਵੱਲੇ ਵਪਾਰ ਸਮਝੌਤੇ ਦੇ ਨਾਂਅ ’ਤੇ ਪੰਜਾਬ ਦੀ ਪਿੱਠ ’ਤੇ ਇਕ ਹੋਰ ਵਾਰ-ਸ਼ਿਵਾਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।