08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵਾਲਮੀਕੀ ਸਮਾਜ ਦੀਆਂ ਉਮੀਦਾਂ ਪੂਰੀਆਂ ਨਹੀਂ ਹੋਈਆਂ- ਜਤਿੰਦਰ ਆਦਿਆ

ਅਜੀਤ ਡੈਸਕ 18-07-2026

ਲੁਧਿਆਣਾ, 17 ਜੁਲਾਈ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਆਦਿਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਕਿਹਾ ਕਿ ਵਾਲਮੀਕਿ ਸਮਾਜ ਨੂੰ ਇਸ ਦੌਰੇ ਤੋਂ ਕਾਫੀ ਉਮੀਦਾਂ ਸਨ ਪਰ ਸਮਾਜ ਦੇ ਹਿੱਤ ਨਾਲ ਜੁੜੇ ਕਿਸੇ ਵਿਸ਼ੇਸ਼ ਐਲਾਨ ਨਾ ਹੋਣ ਕਾਰਨ ਨਿਰਾਸ਼ਾ ਪੈਦਾ ਹੋਈ ਹੈ। ਆਦਿਆ ਨੇ ਕਿਹਾ ਕਿ ਵਾਲਮੀਕਿ ਸਮਾਜ ਲੰਬੇ ਸਮੇਂ ਤੋ ਆਪਣੀਆਂ ਵੱਖ-ਵੱਖ ਮੰਗਾਂ ਦੇ ਹੱਲ ਦੀ ਉਡੀਕ ਕਰ ਰਿਹਾ ਹੈ ਅਤੇ ਉਮੀਦ ਜਤਾਈ ਸੀ ਕਿ ਪ੍ਰਧਾਨ ਮੰਤਰੀ ਆਪਣੇ ਪੰਜਾਬ ਦੌਰੇ ਦੌਰਾਨ ਸਮਾਜ ਦੇ ਭਲੇ ਲਈ ਕੁੱਝ ਅਹਿਮ ਫੈਸਲਿਆਂ ਜਾਂ ਐਲਾਨਾਂ ਦਾ ਜ਼ਿਕਰ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਕਾਰਨ ਸਮਾਜ ਵਿਚ ਨਿਰਾਸ਼ਾ ਦਾ ਮਾਹੌਲ ਹੈ।
ਪਿਛਲੀ ਖ਼ਬਰ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ‘ਪੰਜਾਬੀ ਸਾਹਿਤ ਅਕਾਦਮੀ ਦਾ ਇਤਿਹਾਸ’ ਪੁਸਤਕ ਵਾਈਸ ਚਾਂਸਲਰ ਡਾ. ਗੋਸਲ ਨੂੰ ਕੀਤੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।