13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਦਵਿੰਦਰ ਸ਼ੇਰਪੁਰੀ ਨੂੰ ਚੇਅਰਮੈਨ ਬਣਨ ’ਤੇ ਕੀਤਾ ਸਨਮਾਨਿਤ

ਅਜੀਤ ਡੈਸਕ 21-07-2026
ਢੰਡਾਰੀ ਕਲਾਂ/ਲੁਧਿਆਣਾ, 20 ਜੁਲਾਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਵਾਰਡ ਨੰਬਰ 32 ਦੇ ਇਲਾਕੇ ਸ਼ੇਰਪੁਰ ਖ਼ੁਰਦ ਵਿਖੇ ਇਲਾਕਾ ਨਿਵਾਸੀਆਂ ਵਲੋਂ ਦਵਿੰਦਰ ਸਿੰਘ ਸ਼ੇਰਪੁਰੀ ਨੂੰ ਹਲਕਾ ਦੱਖਣੀ ਤੋਂ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਲਗਾਏ ਜਾਣ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਦਵਿੰਦਰ ਸ਼ੇਰਪੁਰੀ ਨੇ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਉਹ ਪਾਰਟੀ ਨਾਲ ਅੰਨਾ ਅੰਦੋਲਨ ਤੋਂ ਜੁੜੇ ਹੋਏ ਹਨ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਹਰ ਇਕ ਆਮ ਆਦਮੀ ਤੱਕ ਪਹੁੰਚਾਉਣਗੇ। ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਬੱਬੀ, ਰਾਜੂ ਸਿੰਘ, ਕੁਲਦੀਪ ਸਿੰਘ ਗਿੱਲ, ਸਤਪਾਲ ਸਿੰਘ, ਚਰਨਜੀਤ ਸਿੰਘ ਚੰਨੀ, ਹਰਜੀਤ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਦੱਖਣੀ ਦੀਆਂ ਸੜਕਾਂ ’ਤੇ ਘੁੰਮਦੇ ਅਵਾਰਾ ਸਾਨ੍ਹ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਗੁਰਮੀਤ ਸਿੰਘ ਕੁਲਾਰ ਨੂੰ ਪੰਜਾਬ ਰਾਜਪਾਲ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।