12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਿਜਲੀ ਮੰਤਰੀ ਵਲੋਂ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਨੂੰ ਸੁਰੱਖਿਆ ਟੂਲ ਕਿੱਟਾਂ ਵੰਡੀਆਂ

ਅਜੀਤ ਡੈਸਕ 21-07-2026
ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਸਰਕਾਰ ਦੀ ਮੁੱਖ ਤਰਜੀਹ -ਸੌਂਦ
ਲੁਧਿਆਣਾ, 20 ਜੁਲਾਈ (ਜਤਿੰਦਰ ਭੰਬੀ)-ਪੰਜਾਬ ਸਰਕਾਰ ਸੂਬੇ ਦੇ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 10 ਹਜ਼ਾਰ 5 ਸੌ ਸੁਰੱਖਿਆ ਟੂਲ ਕਿੱਟਾਂ ਦੀ ਵੰਡ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਪੀਐੱਸਪੀਸੀਐੱਲ ਦੇ ਸਰਾਭਾ ਨਗਰ ਦਫਤਰ ਵਿਖੇ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਡਾ. ਬਸੰਤ ਗਰਗ ਆਈ.ਏ.ਐੱਸ., ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.), ਪੀਐੱਸਪੀਸੀਐੱਲ ਅਤੇ ਇੰਜੀ. ਇੰਦਰਪਾਲ ਸਿੰਘ, ਡਾਇਰੈਕਟਰ (ਡਿਸਟ?ਰੀਬਿਊਸ਼ਨ) ਵੀ ਹਾਜ਼ਰ ਰਹੇ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਬਿਜਲੀ ਕਰਮਚਾਰੀ ਹਰ ਮੌਸਮ ਅਤੇ ਹਰ ਹਾਲਾਤ ਵਿਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਪਰ ਪਿਛਲੀਆਂ ਸਰਕਾਰਾਂ ਵਲੋਂ ਪੀ. ਐੱਸ. ਪੀ. ਸੀ. ਐੱਲ. ਦੇ ਡਿਸਟਰੀਬਿਊਸ਼ਨ ਸਿਸਟਮ ‘ਤੇ ਕੰਮ ਕਰਦੇ ਹੋਏ ਏ. ਐੱਲ. ਐੱਮ., ਲਾਈਨਮੈਨ ਅਤੇ ਹੋਰ ਕਰਮਚਾਰੀਆਂ ਨਾਲ ਵਾਪਰੇ ਜਾਨਲੇਵਾ ਅਤੇ ਗੈਰ-ਜਾਨਲੇਵਾ ਹਾਦਸਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਕਿੰਨ੍ਹੇ ਹੀ ਬਿਜਲੀ ਕਰਮਚਾਰੀਆਂ ਨੂੰ ਆਪਣੀ ਕੀਮਤੀ ਜਾਨ ਵੀ ਗੁਆਉਣੀ ਪਈ ਹੈ। ਪਰੰਤੂ ਸੂਬਾ ਸਰਕਾਰ ਵਲੋਂ ਹੁਣ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਲਈ ਇਹ ਅਹਿਮ ਉਪਰਾਲਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਬਿਜਲੀ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੁਰੱਖਿਆ ਟੂਲ ਕਿੱਟਾਂ ਦੀ ਨਿਯਮਤ ਵਰਤੋਂ ਕਰਨ ਅਤੇ ਸਾਰੇ ਸੁਰੱਖਿਆ ਨਿਯਮਾਂ ਦੀ ਪੂਰੀ ਪਾਲਣਾ ਕਰਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ਅਤੇ ਕੰਮ ਦੌਰਾਨ ਹਾਦਸਿਆਂ ਵਿਚ ਵੱਡੀ ਕਮੀ ਲਿਆਂਦੀ ਜਾ ਸਕੇ। ਇਸ ਮੌਕੇ ਇੰਜੀ. ਜਗਦੇਵ ਸਿੰਘ ਹਾਂਸ, ਮੁੱਖ ਇੰਜੀਨੀਅਰ, ਸੈਂਟਰਲ ਜ਼ੋਨ, ਲੁਧਿਆਣਾ, ਮੁੱਖ ਇੰਜੀਨੀਅਰ ਪੀ ਐਂਡ ਐਮ, ਮੁੱਖ ਇੰਜੀਨੀਅਰ ਸਟੋਰ ਐਂਡ ਵਰਕਸ਼ਾਪ ਅਤੇ ਪੀਐੱਸਪੀਸੀਐੱਲ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਿਗਮ ਮੁਲਾਜ਼ਮਾਂ ਲਈ ਵੱਡੀ ਰਾਹਤ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਦੱਖਣੀ ਦੀਆਂ ਸੜਕਾਂ ’ਤੇ ਘੁੰਮਦੇ ਅਵਾਰਾ ਸਾਨ੍ਹ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।