02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕਾਂ ਦੇ ਪੁੱਤਰਾਂ ਦੀ ਨਾਮਜ਼ਦਗੀ ’ਤੇ ਘਿਰਿਆ ਨਿਗਮ

ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਵਿਚ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਮੈਂਬਰ ਨਾਮਜ਼ਦ ਕੀਤੇ ਜਾਣ ਨੂੰ ਲੈਕੇ ਛਿੜਿਆ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਾਂਗਰਸੀ ਕੌਂਸਲਰਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੇ ਹਲਫਨਾਮੇ ਦਾਖਲ ਕਰਨ ਦਾ ਐਲਾਨ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਨੇ ਵੀ ਲੋੜ ਪੈਣ ਤੇ ਅਦਾਲਤ ਅੱਗੇ ਆਪਣਾ ਪੱਖ ਹਲਫਨਾਮੇ ਰਾਹੀਂ ਰੱਖਣ ਦੇ ਸੰਕੇਤ ਦਿੱਤੇ ਹਨ। ਨਗਰ ਨਿਗਮ ਹਾਊਸ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਰੋਹਿਤ ਸਿੱਕਾ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਨੇ ਨਗਰ ਨਿਗਮ ਐਕਟ ਅਤੇ ਨਿਯਮਾਂ ਦੀ ਭਾਵਨਾ ਨੂੰ ਅਣਡਿੱਠਾ ਕਰਦਿਆਂ ਆਪਣੇ ਚਹੇਤਿਆਂ ਨੂੰ ਕਮੇਟੀ ਵਿਚ ਥਾਂ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਨੂੰ ਲੈਕੇ ਪਾਰਦਰਸ਼ਤਾ ਅਤੇ ਨਿਰਪੱਖਤਾ ਬਾਰੇ ਸਵਾਲ ਖੜ੍ਹੇ ਹੋਏ ਹਨ ਅਤੇ ਜੋ ਲੋੜ ਪਈ ਤਾਂ ਪਾਰਟੀ ਕੌਂਸਲਰ ਵੀ ਹਾਈਕੋਰਟ ਵਿਚ ਆਪਣੇ ਹਲਫਨਾਮੇ ਦਾਖਲ ਕਰਕੇ ਆਪਣਾ ਪੱਖ ਰਖਣਗੇ। ਰੋਹਿਤ ਸਿੱਕਾ ਨੇ ਕਿਹਾ ਕਿ ਨਗਰ ਨਿਗਮ ਦੀਆਂ ਸਥਾਈ ਕਮੇਟੀਆਂ ਦਾ ਗਠਨ ਕਾਨੂੰਨੀ ਪ੍ਰਬੰਧਾਂ ਅੇਤ ਨਿਰਧਾਰਤ ਪ੍ਰਕਿਰਿਆ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਇਸ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ ਅਤੇ ਅਦਾਲਤ ਦੋ ਜੋ ਵੀ ਫੈਸਲਾ ਹੋਵੇਗਾ, ਪਾਰਟੀ ਉਸਦਾ ਸਤਿਕਾਰ ਕਰੇਗੀ। ਜ਼ਿਕਰਯੋਗ ਹੈ ਕਿ ਕਾਂਗਰਸੀ ਕੌਂਸਲਰ ਗੌਰਵ ਭੱਟੀ ਵਲੋਂ ਵਿੱਤ ਤੇ ਠੇਕਾ ਕਮੇਟੀ ਵਿਚ ਦੋ ਵਿਧਾਇਕਾਂ ਦੇ ਪੁੱਤਰਾਂ ਦੀ ਨਾਮਜ਼ਦਗੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਰਿਟ ਪਟੀਸ਼ਨ ਦਾਇਰ ਕੀਤੀ ਗਈ ਹੈ। ਮਾਮਲਾ ਇਸ ਅਦਾਲਤ ਦੇ ਵਿਚਾਰ ਅਧੀਨ ਹੈ। ਅਦਾਲਤ ਵਲੋਂ ਇਸ ਮਾਮਲੇ ਤੇ ਕੋਈ ਅੰਤਿਮ ਫੈਸਲਾ ਨਹੀ ਦਿੱਤਾ ਗਿਆ।
ਪਿਛਲੀ ਖ਼ਬਰ ਪੀ. ਏ. ਯੂ. ਵਲੋਂ ਫਲਾਂ, ਸਬਜ਼ੀਆਂ ਅਤੇ ਸਜਾਵਟੀ ਬੂਟਿਆਂ ਦੀ ਕਾਸ਼ਤ ਬਾਰੇ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।