03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ’ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਨਾਮਜ਼ਦ ਦੋਸ਼ੀਆਂ ਵਿਚ ਪੀੜਤਾ ਦਾ ਗਵਾਂਢੀ ਅਤੇ ਉਸਦੇ ਦੋ ਦੋਸਤ ਸ਼ਾਮਿਲ ਹਨ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਨੀਸ਼ ਕੁਮਾਰ, ਨਰੇਸ਼ ਕੁਮਾਰ ਅਤੇ ਸੌਰਭ ਕੁਮਾਰ ਨਾਮੀ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਦੀ ਉਮਰ 16 ਸਾਲ ਦੇ ਕਰੀਬ ਹੈ ਅਤੇ ਬੀਤੇ ਦਿਨ ਉਹ ਘਰ ਤੋਂ ਫ਼ੈਕਟਰੀ ਕੰਮ ‘ਤੇ ਗਈ ਸੀ, ਉਹ ਵੀ ਉਸ ਫ਼ੈਕਟਰੀ ਵਿਚ ਕੰਮ ਕਰਦੀ ਹੈ। ਜਦੋਂ ਉਹ ਫ਼ੈਕਟਰੀ ਪਹੁੰਚੀ ਤਾਂ ਉਸ ਦੀ ਲੜਕੀ ਉਥੇ ਨਹੀਂ ਸੀ। ਜਦੋਂ ਉਸਨੇ ਲੜਕੀ ਦੀ ਭਾਲ ਕੀਤੀ ਤਾਂ ਲੜਕੀ ਮੁਹੱਲੇ ਵਿਚ ਹੀ ਪਿਛਲੀ ਗਲੀ ‘ਚ ਖੜੀ ਸੀ ਅਤੇ ਘਬਰਾਈ ਹੋਈ ਸੀ। ਲੜਕੀ ਨੂੰ ਜਦੋਂ ਉਸਨੇ ਇਸਦਾ ਕਾਰਨ ਪੁੱਛਿਆ ਤਾਂ ਉਸ ਦੱਸਿਆ ਕਿ ਜਦੋਂ ਉਹ ਫ਼ੈਕਟਰੀ ਜਾ ਰਹੀ ਸੀ ਤਾਂ ਉਕਤ ਗੁਵਾਂਢੀ ਮਨੀਸ਼ ਅਤੇ ਉਸਦੇ ਉਕਤ ਦੋਵੇਂ ਦੋਸਤਾਂ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਆਪਣੀ ਕਾਰ ਵਿਚ ਬਿਠਾ ਲਿਆ। ਇਹ ਦੋਸ਼ੀ ਉਸ ਨੂੰ ਇਕ ਸੁੰਨਸਾਨ ਥਾਂ ‘ਤੇ ਲੈ ਗਏ, ਜਿੱਥੇ ਕਿ ਇਹਨਾਂ ਨੇ ਉਸ ਨੂੰ ਪੀਣ ਲਈ ਕੋਲਡ ਡਰਿੰਕ ਦਿੱਤੀ। ਜਦੋਂ ਉਸਨੇ ਕੋਲਡ ਡਰਿੰਕ ਪੀਤੀ ਤਾਂ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਆ ਗਈ। ਇਸ ਦੌਰਾਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਨਾਲ ਸਮੂਹਿਕ ਤੌਰ ‘ਤੇ ਜਬਰ ਜਨਾਹ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸਨੇ ਇਸ ਸਬੰਧੀ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਜਾਨੋਂ ਮਾਰ ਦੇਣਗੇ। ਬਾਅਦ ਵਿਚ ਇਹ ਦੋਸ਼ੀ ਘਰ ਦੇ ਨੇੜੇ ਛੱਡ ਕੇ ਉਸ ਨੂੰ ਫ਼ਰਾਰ ਹੋ ਗਏ। ਲੜਕੀ ਦੀ ਮਾਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਪੀੜਿਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਾਈ ਜਾ ਰਹੀ ਹੈ, ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ।
ਪਿਛਲੀ ਖ਼ਬਰ ਕੱਪੜਾ ਸ਼ੋਰੂਮ ਦੇ ਏਸੀਜ਼ ਦੀਆਂ ਪਾਈਪਾਂ ਚੋਰੀ ਕਰਨ ਦੇ ਮਾਮਲੇ ’ਚ ਕੇਸ ਦਰਜ ਅਗਲੀ ਖ਼ਬਰ ਵੱਖ- ਵੱਖ ਥਾਵਾਂ ’ਤੇ ਦੋ ਔਰਤਾਂ ਅਤੇ ਇਕ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿਚ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।