03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੇਵਾ ਕੇਂਦਰ ਦੇ ਤਾਲੇ ਤੋੜ ਕੇ ਚੋਰ ਸਮਾਨ ਚੋਰੀ ਕਰ ਕੇ ਹੋਏ ਫਰਾਰ

ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਨੇੜੇ ਸਥਿਤ ਸੇਵਾ ਕੇਂਦਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਉੱਥੇ ਪਏ ਜਨਰੇਟਰ ਦੀ ਬੈਟਰੀ, ਐਲਸੀਡੀ ਅਤੇ ਹੋਰ ਸਮਾਨ ਚੋਰੀ ਕਰ ਲਿਆ| ਪੁਲਿਸ ਵਲੋਂ ਇਸ ਮਾਮਲੇ ਵਿਚ ਸ਼ੁਭਮ ਵਰਮਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਉਕਤ ਸੇਵਾ ਕੇਂਦਰ ਵਿਚ ਬਤੌਰ ਇੰਚਾਰਜ ਕੰਮ ਕਰਦਾ ਹੈ| ਬੀਤੀ ਰਾਤ ਚੋਰਾਂ ਵਲੋਂ ਉੱਥੇ ਪਿਆ ਉਕਤ ਸਮਾਨ ਚੋਰੀ ਕਰ ਲਿਆ ਗਿਆ| ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ| ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ , ਪੁਲਿਸ ਜਾਂਚ ਕਰ ਰਹੀ ਹੈ|
ਨਸ਼ਾ ਕਰਦੇ 3 ਕਾਬੂ
ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ| ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿੱਕੀ ਵਾਸੀ ਸਰੂਪ ਨਗਰ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ| ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਾਰਕ ਵਿਚ ਨਸ਼ਾ ਕਰ ਰਿਹਾ ਸੀ| ਦੂਜੇ ਮਾਮਲੇ ਵਿਚ ਪੁਲਿਸ ਨੇ ਦਾਣਾ ਮੰਡੀ ਲਲਤੋਂ ਕਲਾ ਵਿਚ ਛਾਪੇਮਾਰੀ ਕਰਕੇ ਸੋਨੂ ਸਿੰਘ ਉਰਫ ਸੋਨੂ ਵਾਸੀ ਪਿੰਡ ਲੁਹਾਰਾ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ| ਪੁਲਿਸ ਨੇ ਉਸ ਖਿਲਾਫ ਵੀ ਕੇਸ ਦਰਜ ਕੀਤਾ ਹੈ| ਤੀਜੇ ਮਾਮਲੇ ਵਿਚ ਪੁਲਿਸ ਨੇ ਹਰਦੇਵ ਸਿੰਘ ਉਰਫ ਆਸ਼ੂ ਵਾਸੀ ਆਦਰਸ਼ ਕਲੋਨੀ ਨੂੰ ਵੀ ਨਸ਼ਾ ਕਰਦਿਆਂ ਗਿਆਸਪੁਰਾ ਤੋਂ ਕਾਬੂ ਕੀਤਾ ਹੈ ਪੁਲਿਸ ਨੇ ਇਹਨਾਂ ਸਾਰਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ|
ਗਾਂਜੇ ਸਮੇਤ ਕਾਬੂ
ਪੁਲਿਸ ਨੇ ਦਲੀਪ ਭਗਤ ਉਰਫ ਲਾਲੂ ਵਾਸੀ ਚਾਂਦ ਕਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਕਿਲੋ ਗਾਂਜਾ ਬਰਾਮਦ ਕੀਤਾ ਹੈ| ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਾਂਜਾ ਸਪਲਾਈ ਕਰਦਾ ਸੀ|
ਹੈਰੋਇਨ ਸਮੇਤ ਨੌਜਵਾਨ ਕਾਬੂ
ਪੁਲਿਸ ਨੇ ਮੰਗਾ ਸਿੰਘ ਉਰਫ ਮੰਗਾ ਵਾਸੀ ਪਿੰਡ ਨੂਰਪੁਰ ਬੇਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ| ਪੁਲਿਸ ਨੇ ਉਸ ਨੂੰ ਨਿਊ ਰਿਸ਼ੀ ਨਗਰ ਤੋਂ ਕਾਬੂ ਕੀਤਾ ਹੈ, ਉਸ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ|
ਮੋਟਰਸਾਈਕਲ ਚੋਰੀ
ਸਥਾਨਕ ਅੰਸਲ ਪਲਾਜ਼ਾ ਦੇ ਬਾਹਰੋਂ ਚੋਰਾਂ ਵਲੋਂ ਰਕੇਸ਼ ਕੁਮਾਰ ਵਾਸੀ ਨਿਊ ਪਟੇਲ ਨਗਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ| ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਪਰ ਹਾਲ ਦੀ ਘੜੀ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਾ|
ਸ਼ੱਕੀ ਹਾਲਾਤਾਂ ਵਿਚ ਨਾਬਾਲਗ ਲਾਪਤਾ
ਸਥਾਨਕ ਘੁਮਾਰ ਮੰਡੀ ਨੇੜੇ ਰਹਿੰਦੇ ਇਕ 12 ਸਾਲ ਦੇ ਬੱਚੇ ਦੇ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ| ਪੁਲਿਸ ਵਲੋਂ ਇਸ ਮਾਮਲੇ ਵਿਚ ਬੱਚੇ ਦੇ ਪਿਤਾ ਪਵਨ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਬੱਚੇ ਦਾ ਕੋਈ ਪਤਾ ਨਹੀਂ ਲੱਗਾ ਸੀ|
ਨਾਬਾਲਗ ਲੜਕੀ ਵਰਗਲਾਈ
ਪੁਲਿਸ ਨੇ ਸੰਦੀਪ ਸਿੰਘ ਵਾਸੀ ਭਾਮੀਆਂ ਕਲਾ ਦੀ ਸ਼ਿਕਾਇਤ ’ਤੇ ਤੇਜ਼ਵੀਰ ਸਿੰਘ ਵਾਸੀ ਉੱਤਰ ਪ੍ਰਦੇਸ਼ ਖਿਲਾਫ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਨਾਬਾਲਗ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ| ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਭੀਮ ਸਿੰਘ ਵਾਸੀ ਪਿੰਡ ਧੋਲਾ ਦੀ ਸ਼ਿਕਾਇਤ ’ਤੇ ਮਨੀ ਗੱਗੀ ਪ੍ਰਿੰਸ ਮਾਨਾ ਅਤੇ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਹੈ| ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ| ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਕੱਪੜਾ ਸ਼ੋਰੂਮ ਦੇ ਏਸੀਜ਼ ਦੀਆਂ ਪਾਈਪਾਂ ਚੋਰੀ ਕਰਨ ਦੇ ਮਾਮਲੇ ’ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।