03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਰਕਾਰੀ ਕਾਲਜ ਲੜਕੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਐਮ.ਕਾਮ-1 ਸਮੈਸਟਰ-1 ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿੱਚ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਡੌਲੀ ਅਰੋੜਾ ਨੇ 615/700 ਅੰਕ (87.86%) ਪਹਿਲਾ ਅਤੇ ਕ੍ਰਿਸ਼ਪ੍ਰੀਤ ਕੌਰ ਨੇ 604/700 ਅੰਕ (86.29%) ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਸੁਮਨ ਲਤਾ, ਵਾਈਸ ਪ੍ਰਿੰਸੀਪਲ ਸਰਿਤਾ ਖੁਰਾਣਾ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ’ਤੇ ਲਾਠੀਚਾਰਜ ਸਰਕਾਰ ਦੀ ਘਟੀਆ ਮਾਨਸਿਕਤਾ ਦਾ ਸਬੂਤ-ਹਰਨਾਮਪੁਰਾ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ 9 ਦੀ ਆਲਮੀ ਕਾਨਫ਼ਰੰਸ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।