03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮਨਰੇਗਾ ਮਜ਼ਦੂਰਾਂ ’ਤੇ ਲਾਠੀਚਾਰਜ ਸਰਕਾਰ ਦੀ ਘਟੀਆ ਮਾਨਸਿਕਤਾ ਦਾ ਸਬੂਤ-ਹਰਨਾਮਪੁਰਾ

ਅਜੀਤ ਡੈਸਕ 23-07-2026
ਆਲਮਗੀਰ, 22 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਨੈਸ਼ਨਲ ਐਵਾਰਡ ਜੇਤੂ ਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਬੀਤੇ ਦਿਨ ਮਨਰੇਗਾ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੈਬਨਿਟ ਮੰਤਰੀ ਦੀ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਤੋਂ ਬੌਖਲਾਈ ਸੂਬਾ ਸਰਕਾਰ ਨੇ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਡੰਡੇ ਦਾ ਇਸਤੇਮਾਲ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਜਿੱਥੇ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਉਥੇ ਹੀ ਪਿੰਡਾਂ ਵਿਚਲੇ ਪੰਚਾਇਤੀ ਸ਼ਾਸਨ ਵਲੋਂ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿ ਭਾਰਤੀ ਕਾਨੂੰਨ ਅਤੇ ਲੋਕਤੰਤਰ ਅਨੁਸਾਰ ਕੋਈ ਵੀ ਵਰਗ ਸ਼ਾਂਤਮਈ ਢੰਗ ਤਰੀਕੇ ਨਾਲ ਆਪਣੀ ਆਵਾਜ਼ ਬੁਲੰਦ ਕਰ ਸਕਦਾ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਮਜ਼ਦੂਰਾਂ, ਮੁਲਾਜ਼ਮਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਜਿਸਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ।
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਅਤੇ ਫਰੀਦਕੋਟ ਭਰਤੀ ਵਿਵਾਦ ਨੂੰ ਲੈ ਕੇ ਤਰਨ ਤਾਰਨ ’ਚ ਕਾਂਗਰਸ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।