11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਵਿਖੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਘਾਣ-ਧਰਮਜੀਤ ਸਿੰਘ ਢਿੱਲੋਂ

ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਦਿੱਲੀ ਵਿਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ’ਤੇ ਬਲ ਪ੍ਰਯੋਗ ਕਰਨਾ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਘਾਣ ਹੈ। ਯੂਨੀਅਨ ਆਗੂ ਦਵਿੰਦਰ ਸਿੰਘ ਅਤੇ ਸਲਾਹਕਾਰ ਅਮਰਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਸਿੱਖਿਆ ਅਤੇ ਰੁਜ਼ਗਾਰ ਵਰਗੇ ਬੁਨਿਆਦੀ ਮੁੱਦਿਆਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਥਾਂ ਦਮਨਕਾਰੀ ਨੀਤੀ ਅਪਣਾ ਰਹੀ ਹੈ। ਢਿੱਲੋਂ ਨੇ ਕਿਹਾ ਕਿ ਭਰਤੀਆਂ ਵਿਚ ਪਾਰਦਰਸ਼ਤਾ, ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ, ਸਮੇਂ ਸਿਰ ਨਤੀਜੇ ਅਤੇ ਖ਼ਾਲੀ ਸਰਕਾਰੀ ਅਸਾਮੀਆਂ ਭਰਨੀਆਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦੇ ਹਨ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਦਰਜ ਕੇਸ ਤੁਰੰਤ ਵਾਪਸ ਲਏ ਜਾਣ, ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾ ਦੇਰੀ ਮੰਨਿਆ ਜਾਵੇ। ਇਸ ਮੌਕੇ ਅਲਬੇਲ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਸਮੇਤ ਹੋਰ ਯੂਨੀਅਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਐਨ.ਆਰ.ਆਈ. ਪਤਨੀ ਤੋਂ ਸਤਾਏ ਪਤੀ ਨੇ ਧੋਖਾਧੜੀ ਦੇ ਲਗਾਏ ਗੰਭੀਰ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।